—ਗੈਰ ਕਾਨੂੰਨੀ ਸ਼ਰਾਬ ਦੀ ਤਸਕਰੀ ਰੋਕਣ ਸਬੰਧੀ ਐਸ.ਡੀ.ਐਮ. ਸਰਦੂਲਗੜ੍ਹ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0
33

ਮਾਨਸਾ/ਸਰਦੂਲਗੜ੍ਹ 21 ਮਈ (ਸਾਰਾ ਯਹਾ/ ਬਲਜੀਤ ਸ਼ਰਮਾ )  ਜਿ਼ਲ੍ਹਾ ਮਾਨਸਾ ਵਿੱਚ ਗੈਰ ਕਾਨੂੰਨੀ ਸ਼ਰਾਬ ਦੀ ਵਰਤੋਂ ਰੋਕਣ ਸਬੰਧੀ ਡਿਪਟੀ ਕਮਿਸ਼ਨਰ, ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਵੱਲੋਂ ਜਾਰੀ ਆਦੇਸ਼ਾਂ ਤਹਿਤ ਅੱਜ ਐਸ.ਡੀ.ਐਮ. ਸਰਦੂਲਗੜ੍ਹ ਸ੍ਰ਼ੀ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਉਪ ਮੰਡਲ ਸਰਦੂਲਗੜ੍ਹ ਵਿੱਚ ਨਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਮੰਡਲ ਮੈਜਿਸਟਰੇਟ ਵੱਲੋਂ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਕਿ ਤਹਿਸੀਲਦਾਰ, ਨਾਇਬ ਤਹਿਸੀਲਦਾਰ ਪਿੰਡਾਂ ਦੇ ਚੌਕੀਦਾਰਾਂ, ਨੰਬਰਦਾਰਾਂ ਅਤੇ ਪਟਵਾਰੀਆਂ ਰਾਹੀਂ ਜਦ ਕਿ ਬੀ.ਡੀ.ਪੀ.ਓਜ਼ ਪਿੰਡਾਂ ਦੇ ਪੰਚਾਇਤ ਮੈਬਰਾਂ/ਸਰਪੰਚਾਂ ਰਾਹੀਂ ਅਤੇ ਕਾਰਜ ਸਾਧਕ ਅਫਸਰ, ਸਰਦੂਲਗੜ੍ਹ ਸ਼ਹਿਰ ਵਿੱਚ ਨਗਰ ਪੰਚਾਇਤ ਮੈਂਬਰਾਂ ਰਾਹੀਂ ਗੈਰ ਕਾਨੂੰਨੀ ਸ਼ਰਾਬ ਦੀ ਤਸਕਰੀ ਅਤੇ ਆਮ ਲੋਕਾਂ ਵੱਲੋਂ ਵਰਤੋਂ ਸਬੰਧੀ ਸੂਚਨਾ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ  ਇਸ ਦੇ ਨਾਲ ਹੀ ਅਜਿਹੇ ਸ਼ਰਾਰਤੀ ਅਨਸਰਾਂ ਸਬੰਧੀ ਪੁਲਿਸ ਵਿਭਾਗ ਨੂੰ ਸੂਚਿਤ ਕਰਨਗੇ। ਹਰ ਇੱਕ ਸੂਚਨਾ ਦੇਣ ਵਾਲੇ ਕਰਮਚਾਰੀ ਅਤੇ ਵਿਅਕਤੀਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਉਪ ਕਪਤਾਨ ਪੁਲਿਸ, ਸਰਦੂਲਗੜ੍ਹ ਸ੍ਰੀ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਸਬ ਡਵੀਜਨ ਸਰਦੁਲਗੜ੍ਹ ਦੇ ਸਾਰੇ ਥਾਣਿਆਂ ਵਾਇਜ 29 ਪੁਲਿਸ ਨਾਕੇ ਲਗਾਏ ਗਏ ਹਨ ਅਤੇ ਹਰ ਆਉਣ ਜਾਣ ਵਾਲੇ ਵਿਅਕਤੀ ਅਤੇ ਉਹਨਾਂ ਦੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਪੁਲਿਸ ਵਿਭਾਗ ਹਰ ਸਮੇਂ ਅਜਿਹੇ ਗੈਰ ਕਾਨੂੰਨੀ ਕੰਮ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਤਿਆਰ ਬਰ ਤਿਆਰ ਹੈ ਅਤੇ ਜ਼ੋ ਵੀ ਅਧਿਕਾਰੀ/ਕਰਮਚਾਰੀ ਸੂਚਨਾ ਪੁਲਿਸ ਵਿਭਾਗ ਨੂੰ ਦੇਵੇਗਾ ਉਸ ਸਬੰਧੀ ਪਹਿਚਾਨ ਗੁਪਤ ਰੱਖੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਐਸ.ਐਚ.ਓ.ਸਰਦੂਲਗੜ੍ਹ/ਝੁਨੀਰ/ਜੋੜਕੀਆਂ, ਸ੍ਰੀ ਪੁਸ਼ਪਰਾਜ ਗੋਇਲ, ਤਹਿਸੀਲਦਾਰ, ਸਰਦੂਲਗੜ੍ਹ ਸ੍ਰੀ ਓਮ ਪ੍ਰਕਾਸ ਜਿੰਦਲ, ਨਾਇਬ ਤਹਿਸੀਲਦਾਰ, ਸਰਦੂਲਗੜ੍ਹ, ਕਾਰਜ ਸਾਧਕ ਅਫਸਰ, ਨਗਰ ਪੰਚਾਇਤ ਸਰਦੂਲਗੜ੍ਹ ਦਾ ਨੁਮਾਇੰਦਾ ਸਿਕੰਦਰ ਸਿੰਘ ਲੇਖਾਕਾਰ ਅਤੇ ਦਫ਼ਤਰ ਬੀ.ਡੀ.ਪੀ.ਓ.ਸਰਦੂਲਗੜ੍ਹ ਦਾ ਸੁਪਰਡੈਂਟ ਰਾਕੇਸ਼ ਕੁਮਾਰ ਅਤੇ ਸ੍ਰੀ ਕੁਲਵੀਰ ਸਿੰਘ ਪ੍ਰਧਾਨ ਪਟਵਾਰ ਯੂਨੀਅਨ, ਤਹਿਸੀਲ ਸਰਦੂਲਗੜ੍ਹ ਮੌਜੂਦ ਸਨ।

LEAVE A REPLY

Please enter your comment!
Please enter your name here