
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਅੱਜ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ‘ਚ ਹੋਏ ਇਸ ਕਤਲ ਨੇ ਇਕ ਵਾਰ ਫਿਰ ਯੂਨੀਵਰਸਿਟੀ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਬੀ.ਟੈੱਕ ਦੀ ਪੜ੍ਹਾਈ ਕਰ ਰਹੇ ਨਵਜੋਤ ਸਿੰਘ ‘ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ। ਜ਼ਖਮੀ ਨੌਜਵਾਨ ਨੂੰ ਰਾਜਿੰਦਰ ਹਸਪਤਾਲ ‘ਚ ਲਿਜਾਇਆ ਗਿਆ ਪਰ ਉਸ ਦੀ ਰਸਤੇ ‘ਚ ਹੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਅੱਜ ਸਵੇਰੇ ਕਿਸੇ ਮਸਲੇ ਨੂੰ ਲੈ ਕੇ ਕੁਝ ਨੌਜਵਾਨ ਆਪਸ ਵਿਚ ਲੜ ਗਏ, ਇਸ ਦੌਰਾਨ ਉਕਤ ਵਿਦਿਆਰਥੀ ਦੇ ਢਿੱਡ ਵਿਚ ਦੂਜੇ ਨੌਜਵਾਨਾਂ ਨੇ ਕਿਰਚ ਨਾਲ ਵਾਰ ਕੀਤੇ, ਜਿਸ ਦੀ ਰਜਿੰਦਰਾ ਹਸਪਤਾਲ ’ਚ ਪਹੁੰਚਣ ਮਗਰੋਂ ਮੌਤ ਹੋ ਗਈ, ਜਦੋਂ ਕਿ ਇਸ ਘਟਨਾ ਵਿਚ ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ।
