*ਗੋਲਡੀ ਬਰਾੜ ਨੇ ਇੱਕ ਹੋਰ ਬੰਦਾ ਮਰਵਾਇਆ, ਰੂਸ ‘ਚ ਕਰਵਾਇਆ ਕਤਲ*

0
57

07 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਹੋਰ ਕਤਲ ਵਿੱਚ ਹੱਥ ਹੋਣ ਦਾ ਦਾਅਵਾ ਕੀਤਾ ਹੈ।

 ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਹੋਰ ਕਤਲ ਵਿੱਚ ਹੱਥ ਹੋਣ ਦਾ ਦਾਅਵਾ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ‘ਚ ਕਿਹਾ ਹੈ ਕਿ ਉਸ ਨੇ ਰੂਸ ‘ਚ ਬਦਨਾਮ ਗੈਂਗਸਟਰ ਭੁੱਪੀ ਰਾਣਾ ਦੇ ਬੰਦੇ ਦਾ ਕਤਲ ਕਰਵਾਇਆ ਸੀ। ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਭੱਪੀ ਰਾਣਾ ਨੇ ਆਪਣੇ ਬੰਦੇ ਨੂੰ ਮੁਖਬਰ ਬਣਾ ਕੇ ਸਾਡੇ ਗਰੋਹ ਵਿੱਚ ਸ਼ਾਮਲ ਕੀਤਾ ਸੀ। ਇਸ ਲਈ ਅਸੀਂ ਬਦਲਾ ਲਿਆ ਹੈ।

ਗੋਲਡੀ ਬਰਾੜ ਨੇ ਕਿਹਾ ਹੈ ਕਿ ਉਸ ਬੰਦੇ ਦਾ ਨਾਂ ਅਜੇ ਰਾਣਾ ਸੀ। ਉਸ ਨੇ ਗੋਲਡੀ ਬਰਾੜ ਗੈਂਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਭੱਪੀ ਰਾਣਾ ਨੂੰ ਸੂਚਨਾ ਦੇਣੀ ਸ਼ੁਰੂ ਕਰ ਦਿੱਤੀ ਸੀ। ਗੋਲਡੀ ਬਰਾੜ ਅਨੁਸਾਰ ਜਦੋਂ ਅਜੇ ਰਾਣਾ ਦੀ ਸੱਚਾਈ ਸਾਹਮਣੇ ਆਈ ਤਾਂ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਗੋਲਡੀ ਬਰਾੜ ਨੇ ਅਜੈ ਰਾਣਾ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਦੱਸ ਦੇਈਏ ਕਿ ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਕਰਵਾਇਆ ਸੀ। ਗੋਲਡੀ ਬਰਾੜ ਇਸ ਸਮੇਂ ਭਾਰਤ ਤੇ ਕੈਨੇਡਾ ਵਿੱਚ ਲੋੜੀਂਦਾ ਹੈ। ਇਸ ਸਮੇਂ ਉਹ ਅਮਰੀਕਾ ਵਿੱਚ ਰਹਿ ਰਿਹਾ ਹੈ ਤੇ ਉਥੋਂ ਅਪਰਾਧ ਕਰ ਰਿਹਾ ਹੈ। 

ਦੱਸ ਦਈਏ ਕਿ ਗੋਲਡੀ-ਬਰਾੜ-ਬਿਸ਼ਨੋਈ ਗੈਂਗ ਦੇ ਲੋਕਾਂ ਦੀ ਦੁਸ਼ਮਣੀ ਕਾਰਨ ਨਾ ਸਿਰਫ ਭਾਰਤ ਸਗੋਂ ਕੈਨੇਡਾ, ਫਿਲੀਪੀਨਜ਼ ਤੇ ਰੂਸ ਵਿੱਚ ਵੀ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਗੋਲਡੀ ਬਰਾੜ ਪਾਕਿਸਤਾਨ ਦੀ ਮਦਦ ਨਾਲ ਭਾਰਤ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਰਿਹਾ ਹੈ।

LEAVE A REPLY

Please enter your comment!
Please enter your name here