*ਗ੍ਰਾਮ ਪੰਚਾਇਤ ਮਾਨਸਾ ਖੁਰਦ ਵਿਖੇ ਸਰਪੰਚ ਦੀ ਚੋਣ ਲਈ 16 ਅਕਤੂਬਰ ਨੂੰ ਹੋਵੇਗੀ ਪੋਲਿੰਗ*

0
78

ਮਾਨਸਾ, 15 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਕਿਸੇ ਕਾਰਨਾਂ ਸਦਕਾ ਗਾ੍ਰਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਦੀ ਚੋਣ ਅਤੇ ਵਾਰਡ ਨੰਬਰ 1, 2, 5, 6 ਅਤੇ 7 (ਕੁੱਲ 5 ਪੰਚਾਇਤ ਮੈਂਬਰ) ਦੀ ਚੋਣ ਪ੍ਰਕਿਰਿਆ ਲਈ ਫਰੈਸ਼ ਪੋਲ 16 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਇਹ ਪ੍ਰਵਾਨਗੀ ਪੰਜਾਬ ਪੰਚਾਇਤ ਰੂਲਜ਼, 1994 ਦੇ ਨਿਯਮ 31 (2) ਅਧੀਨ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਕਿ ਉਹ ਸਮੂਹ ਵੋਟਰਾਂ ਨੂੰ ਯੋਗ ਪ੍ਰਣਾਲੀ ਰਾਹੀਂ ਇਤਲਾਹ ਦੇਣ। ਉਨ੍ਹਾਂ ਕਿਹਾ ਕਿ ਇਸ ਫਰੈਸ਼ ਪੋਲ ਲਈ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 16 ਅਕਤੂਬਰ ਨੂੰ ਹੋਣ ਵਾਲੀ ਫਰੈਸ਼ ਪੋਲ ਲਈ ਮਾਨਸਾ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਛੁੱਟੀ ਰਹੇਗੀ।

NO COMMENTS