
ਮਾਨਸਾ 6 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਮਜ਼ਦੂਰ ਯੂਨੀਅਨ ਮਾਨਸਾ ਵੱਲੋ ਅਨਾਜ ਮੰਡੀ ਵਿੱਚ ਕੰਮ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੂਬਾ ਕਮੇਟੀ ਮੈਂਬਰ ਬਚਿੱਤਰ ਸਿੰਘ ਅਤੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਜ਼ਦੂਰ ਮਾਰੂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੀ ਮਜ਼ਦੂਰੀ ਵਧਾਉਣ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਅ ਦੇ ਨਾਮ ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਇਸ ਮੌਕੇ ਜਗਜੀਤ ਸਿੰਘ ਨਵੀਂ ਕੁਮਾਰ ਕੁਲਵਿੰਦਰ ਸਿੰਘ ਗੁਰਸਰਨਦੀਪ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰ ਦੀਆਂ ਮੰਗਾਂ ਪੂਰੀਆਂ ਕਰੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਜਿਸਦੇ ਖ਼ਿਲਾਫ਼ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਨੂੰ ਹੜਤਾਲ ਕਰਕੇ ਕੰਮ ਬੰਦ ਰੱਖਿਆ ਗਿਆ ਜੇ ਲੋੜ ਪਈ ਤਾਂ ਇਹ ਸਘੰਰਸ਼ ਅਣਮਿੱਥੇ ਸਮੇਂ ਲਈ ਵੀ ਹੋ ਸਕਦਾ ਹੈ।
