*ਘਰੇਲੂ ਇਕਾਂਤਵਾਸ ਵਿਖੇ ਚੱਲ ਰਹੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਭੋਜਨ ਕਿੱਟਾਂ: ਡਿਪਟੀ ਕਮਿਸ਼ਨਰ ਮਾਨਸਾ*

0
10

ਮਾਨਸਾ, 20 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਕੋਵਿਡ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੁਆਰਾ ਜਿਥੇ ਨਾਗਰਿਕਾਂ ਦੀ ਕੀਮਤੀ ਜਾਨ ਨੂੰ ਬਚਾਉਣ ਹਿੱਤ ਲਾਕਡਾਊਨ ਦੀਆਂ ਬੰਦਿਸ਼ਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਉਥੇ ਹੀ ਸੰਕਟ ਦੀ ਇਸ ਘੜੀ ਵਿੱਚ ਕੋਵਿਡ ਪਾਜ਼ੀਟਿਵ ਆਉਣ ਕਾਰਨ ਘਰਾਂ ਵਿਖੇ ਇਕਾਂਤਵਾਸ ਹੋਏ ਗਰੀਬ ਤੇ ਬਸਹਾਰਾ ਲੋਕਾਂ ਨੂੰ ਮੁਫ਼ਤ ਭੋਜਨ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਨਾਗਰਿਕ ਭੁੱਖੇ ਪੇਟ ਨਾ ਸੌਂ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲਦਾ ਹੈ ਜਿਸ ਕਰਕੇ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਹਰੇਕ ਨਾਗਰਿਕ ਦੀ ਸੈਂਪÇਲੰਗ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਸ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਘਰੇਲੂ ਇਕਾਂਤਵਾਸ ਵਿਖੇ ਰਹਿੰਦੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਬੰਧਤ ਉਪ ਮੰਡਲ ਦਫ਼ਤਰਾਂ ਦੇ ਅਮਲੇ ਦੁਆਰਾ ਸਿਹਤ ਸਲਾਹਾਂ ਦੀ ਪਾਲਣਾ ਕਰਦਿਆਂ ਘਰ ਘਰ ਜਾ ਕੇ ਭੋਜਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਘਰੇਲੂ ਇਕਾਂਤਵਾਸ ਦੌਰਾਨ ਵੀ ਪਾਜੀਟਿਵ ਮਰੀਜ਼ਾਂ ਲਈ ਸਿਹਤ ਵਿਭਾਗ ਦੀਆਂ ਸਲਾਹਾਂ ਦੀ ਪਾਲਣਾ ਲਾਜ਼ਮੀ ਹੁੰਦੀ ਹੈ । ਉਨ੍ਹਾਂ ਦੱਸਿਆ ਕਿ 19 ਮਈ ਤੱਕ ਜ਼ਿਲ੍ਹੇ ਦੀ ਸਬ ਡਵੀਜ਼ਨ ਮਾਨਸਾ ਵਿਖੇ 165, ਸਰਦੂਲਗੜ੍ਹ ਵਿਖੇ 190 ਅਤੇ ਬੁਢਲਾਡਾ ਵਿਖੇ 344 ਫੂਡ ਕਿੱਟਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਦੀ ਵੰਡ ਘਰੇਲੂ ਇਕਾਂਤਵਾਸ ਵਿਖੇ ਰਹਿੰਦੇ ਵਿਅਕਤੀਆਂ ਨੂੰ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰੇਲੂ ਇਕਾਂਤਵਾਸ ਵਿੱਚ ਰਹਿੰਦੇ ਸਾਰੇ ਨਾਗਰਿਕਾਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਾਰੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਛੇਤੀ ਤੋਂ ਛੇਤੀ ਸਿਹਤਯਾਬੀ ਮਿਲ ਸਕੇ।  

NO COMMENTS