(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਪਰ ਤਿੱਖਾ ਹਮਲਾ ਬੋਲਿਆ ਹੈ। ਕੇਜਰੀਵਾਲ ਦੀ ਰਿਹਾਇਸ਼ ਦੀ ਰੈਨੋਵੇਸ਼ਨ ਉੱਪਰ 44 ਕਰੋੜ ਰੁਪਏ ਖਰਚਣ ਦੀਆਂ ਖਬਰਾਂ ਦਾ ਹਵਾਲਾ ਦਿੰਦਿਆਂ ਖਹਿਰਾ ਨੇ ਕਿਹਾ ਕਿ ਨਟਵਰਲਾਲ ਅਰਵਿੰਦ ਕੇਜਰੀਵਾਲ! ਮੈਨੂੰ ਨਹੀਂ ਲੱਗਦਾ ਕਿ ਇਸ ਨਕਲੀ ਇਨਕਲਾਬੀ ਬਾਰੇ ਹੋਰ ਕੁਝ ਕਹਿਣ ਦੀ ਲੋੜ ਹੈ? ਨਕਲੀ ਨਾਟਕ ਤੇ ਫਰਜ਼ੀ ਹਲਫਨਾਮੇ!
ਦਰਅਸਲ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਦੇ 7 ਜੂਨ 2013 ਦੇ ਹਲਫਨਾਮੇ ਨੂੰ ਝੂਠਾ ਦੱਸਦਿਆਂ ਅਪਲੋਡ ਕੀਤਾ ਹੈ। ਇਸ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਹਨ, ਜੋ ਕਾਂਗਰਸ ਅਨੁਸਾਰ ਸੱਚਾਈ ਤੋਂ ਕੋਹਾਂ ਦੂਰ ਹਨਪੰਜਾਬ ਭਾਜਪਾ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਘੇਰਦੇ ਹੋਏ ਇੱਕ ਪੋਸਟ ਟਵੀਟ ਕੀਤਾ ਹੈ। ਇਸ ਵਿੱਚ ਵੀ ਆਪਣੇ ਮਹਿਲ ਨੂੰ ਸਜਾਉਣ ਲਈ 45 ਕਰੋੜ ਰੁਪਏ ਖਰਚ ਕਰਨ ਦੀ ਗੱਲ ਕਹੀ ਗਈ ਹੈ। ਇਸ ਤੋਂ ਸਾਫ਼ ਹੈ ਕਿ ਕਾਂਗਰਸ ਤੇ ਭਾਜਪਾ ਮਿਲ ਕੇ ‘ਆਪ’ ਦੇ ਦਾਅਵਿਆਂ ਦਾ ਪ੍ਰਚਾਰ ਕਰਕੇ ਜਲੰਧਰ ਲੋਕ ਸਭਾ ਉਪ ਚੋਣ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ।