*ਘਰ ਦੇ ਬਾਹਰ ਸੁੱਤੇ ਵਿਅਕਤੀ ਦਾ ਤੇਜਧਾਰ ਹਥਿਆਰਾਂ ਨਾਲ ਕੱਤਲ, ਪੁਲਿਸ ਜਾਂਚ ਚ ਜੁੱਟੀ*

0
285

ਬੁਢਲਾਡਾ 23 ਜੁਲਾਈ  (ਸਾਰਾ ਯਹਾਂ/ਮਹਿਤਾ ਅਮਨ) ਨੇੜਲੇ ਪਿੰਡ ਫੁਲੂਵਾਲਾ ਡੋਗਰਾ ‘ਚ ਘਰ ਬਾਹਰ ਸੁੱਤੇ ਪਏ ਵਿਅਕਤੀ ਦਾ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਲਖਵੀਰ ਸਿੰਘ ਨੇ ਦੱਸਿਆ ਕਿ ਉਸਦਾ ਪਿਤਾ ਲਾਭ ਸਿੰਘ ਜੋ ਕਿ ਭਾਰਤੀ ਜੀਵਨ ਬੀਮਾ ਨਿਗਮ ਵਿੱਚ ਜਗਰਾਓ ਵਿਖੇ ਡਿਊਟੀ ਕਰਦੇ ਸੀ ਜੋ 31 ਜੁਲਾਈ ਨੂੰ ਸੇਵਾਮੁਕਤ ਹੋਣੇ ਸੀ ਅਤੇ ਪਰਿਵਾਰਕ ਮੈਂਬਰ ਵਿਦਾਇਗੀ ਸਮਾਰੋਹ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਸਨ। ਰਾਤ ਨੂੰ ਜਦੋਂ ਲਾਭ ਸਿੰਘ ਘਰ ਦੇ ਬਾਹਰ ਸੁੱਤਾ ਪਿਆ ਸੀ ਤਾਂ ਕਿਸੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਐਸ ਪੀ ਮਨਮੋਹਨ ਸਿੰਘ, ਡੀ ਐਸ ਪੀ ਮਨਜੀਤ ਸਿੰਘ, ਐਸ ਐਚ ਓ ਭਗਵੰਤ ਸਿੰਘ, ਸੀ ਆਈ ਏ ਇੰਚਾਰਜ ਜਗਦੀਸ਼ ਸ਼ਰਮਾਂ ਤੇ ਹੋਰ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜਾਂ ਲਿਆ। ਇਸ ਮਾਮਲੇ ਦੀ ਗੁੱਥੀ ਸੁਲਝਾਉਣ ਲਈ ਉੱਚ ਅਧਿਕਾਰੀਆਂ ਅਤੇ ਥਾਣਾ ਪੁਲਿਸ ਪਾਰਟੀ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

LEAVE A REPLY

Please enter your comment!
Please enter your name here