
ਮਾਨਸਾ, 25 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਘਰ ਵਿਚ ਇਕਾਂਤਵਾਸ ਵਿਅਕਤੀਆਂ ਲਈ ਨਵੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਪਾਜ਼ਿਟੀਵ ਦੇ ਨਾਮਾਤਰ ਲੱਛਣ ਜਾਂ ਫਿਰ ਬਿਲਕੁਲ ਵੀ ਲੱਛਣ ਨਾ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਘਰ ਵਿਚ ਇਕਾਂਤਵਾਸ ਕਰਨਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਪੰਜਾਬ ਵਿਚ ਆਉਣ ਵਾਲੇ ਵਿਅਕਤੀਆਂ ਜਾਂ ਫਿਰ ਆਈਸੋਲੇਸ਼ਨ
ਸੈਂਟਰ ਵਿਚੋਂ ਡਿਸਚਾਰਜ ਹੋਏ ਵਿਅਕਤੀਆਂ ਨੂੰ ਘਰ ‘ਚ ਹੀ ਇਕਾਂਤਵਾਸ ਵਿਚ ਰਹਿਣ ਦੀ ਹਦਾਇਤ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਵਿਅਕਤੀ ਘਰ ਵਿਚ ਇਕਾਂਤਵਾਸ ਦੀ ਉਲੰਘਣਾਂ ਕਰੇਗਾ ਉਸ ਨੂੰ 2 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕਾਂਤਵਾਸ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਭਲਾਈ ਹੈ ਜੋ ਕਿ ਸਾਰਿਆਂ ਦੀ ਸਿਹਤ ਸੁਰੱਖਿਆ ਲਈ ਅਤਿ ਜਰੂਰੀ ਹੈ। ਘਰ ਵਿਚ ਇਕਾਂਤਵਾਸ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
