
ਮਾਨਸਾ 27 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਚਤਿੰਨ ਸਿੰਘ ਸਮਾਓ ਦਾ ਦੇਹਾਂਤ। ਉਹ ਬਠਿੰਡਾ ਸੰਸਦੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਹੇ ਹਨ। ਉਹ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਰਹੇ ਹਨ।
ਇਕ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 28 ਅਗਸਤ ਨੂੰ ਪਿੰਡ ਸਮਾਉਂ ਵਿਖੇ ਕੀਤਾ ਜਾਵੇਗਾ।
