*ਚਰਨਜੀਤ ਚੰਨੀ ਦੇ ਹੱਥ ਚਾਬੀ, ਸਿੱਧੂ ਹੱਥ ਕਮਾਨ, ਅਜੇ ਵੀ ਜਾਰੀ ਪੰਜਾਬ ਕਾਂਗਰਸ ‘ਚ ਘਮਾਸਾਨ*

0
240

ਚੰਡੀਗੜ੍ਹ: ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ, ਭਾਵੇਂ ਕਾਂਗਰਸ ਹਾਈ ਕਮਾਂਡ ਨੇ ਨਵੇਂ ਮੁੱਖ ਮੰਤਰੀ ਦੇ ਨਾਂ ‘ਤੇ ਇੰਤਜ਼ਾਰ ਨੂੰ ਖਤਮ ਕਰਨ ਲਈ ਚਰਨਜੀਤ ਸਿੰਘ ਚੰਨੀ ਨੂੰ ਅਗਲਾ ਮੁੱਖ ਮੰਤਰੀ ਚੁਣਿਆ, ਪਰ ਉਸ ਤੋਂ ਬਾਅਦ ਵੀ ਪੰਜਾਬ ਕਾਂਗਰਸ ਵਿੱਚ ਧੜੇਬੰਦੀ ਰੁਕਣ ਦਾ ਨਾਂ ਨਹੀਂ ਲੈ ਰਹੀ। ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਇੱਕ ਟਵੀਟ ਨੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ।

ਇਹ ਸਾਰਾ ਵਿਵਾਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਬਿਆਨ ‘ਤੇ ਸ਼ੁਰੂ ਹੋਇਆ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹੋਣਗੇ ਪਰ ਅਗਲੀ ਚੋਣ ਨਵਜੋਤ ਸਿੰਘ ਸਿੱਧੂ ਦੇ ਚੇਹਰੇ ‘ਤੇ ਲੜੀ ਜਾਵੇਗੀ। ਜਾਖੜ ਨੇ ਆਪਣੇ ਟਵੀਟ ਵਿੱਚ ਸਿੱਧਾ ਸਵਾਲ ਉਠਾਇਆ ਹੈ, ਚਰਨਜੀਤ ਸਿੰਘ ਚੰਨੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ, ਹਰੀਸ਼ ਰਾਵਤ ਦਾ ਬਿਆਨ ਸੋਚਣ ਵਾਲਾ ਹੈ। ਇਹ ਇੱਕ ਅਜਿਹਾ ਬਿਆਨ ਹੈ ਜੋ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਦਾ ਹੈ।

NO COMMENTS