
ਚੰਡੀਗੜ੍ਹ 05,ਅਕਤੂਬਰ (ਸਾਰਾ ਯਹਾਂ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਾਖੀਮਪੁਰ ਖੇੜੀ ਹਿੰਸਾ ਨੂੰ ਲੈ ਕੇ ਧਰਨੇ ‘ਤੇ ਬੈਠ ਗਏ ਹਨ। ਸੀਐਮ ਚੰਨੀ, ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਅੱਜ ਗਾਂਧੀ ਮੈਮੋਰੀਅਲ, ਸੈਕਟਰ 16 ਸਥਿਤ ਮਹਾਤਮਾ ਗਾਂਧੀ ਸਮਾਰਕ ਚੰਡੀਗੜ੍ਹ ਵਿਖੇ ਪਹੁੰਚੇ ਅਤੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਏ ਕਿਸਾਨਾਂ ‘ਤੇ ਗੱਡੀ ਚੜਾਉਣ ਤੇ ਹਿੰਸਾ ਖਿਲਾਫ ਸ਼ਾਂਤੀਪੂਰਵਕ ਪ੍ਰਦਰਸ਼ਨ ਕੀਤਾ। ਚੰਨੀ ਨੇ ਕਿਹਾ ਕਿ ਲੋਕਤੰਤਰ ਵਿੱਚ ਡੰਡਿਆਂ ਅਤੇ ਅਜਿਹੀਆਂ ਘਟਨਾਵਾਂ ਦੀ ਕੋਈ ਵਰਤੋਂ ਨਹੀਂ ਹੁੰਦੀ। ਉਨ੍ਹਾਂ ਕਿਹਾ ਲਖੀਮਪੁਰ ਘਟਨਾ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
