*ਚਰਨਜੀਤ ਸਿੰਘ ਅੱਕਾਂਵਾਲੀ ਨੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ*

0
142

ਮਾਨਸਾ, 21 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 9 ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਵਿਧਾਇਕਾਂ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੂੰ ਅਹੁਦਾ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤੀ ਪਾਰਟੀ ਵਰਕਰਾਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਿਹਨਤ ਨੂੰ ਮੋਹਰੀ ਰੱਖ ਕੇ ਜ਼ਿਲ੍ਹਾ ਯੋਜਨਾ ਬੋਰਡ, ਮਾਨਸਾ ਦੇ ਚੇਅਰਮੈਨ ਵਜ਼ੋਂ ਸਤਿਕਾਰ ਦੇ ਕੇ ਨਿਯੁਕਤੀ ਕੀਤੀ ਗਈ ਹੈ।
ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਬਤੌਰ ਚੇਅਰਮੈਨ ਵਜ਼ੋਂ ਮਿਲੀ ਜਿੰਮੇਵਾਰੀ ਨੂੰ ਨਿਭਾਉਂਦੇ ਹੋੲ ਚਰਨਜੀਤ ਸਿੰਘ ਅੱਕਾਂਵਾਲੀ ਲੋਕ ਭਲਾਈ ਲਈ ਦਿਨ ਰਾਤ ਕੰਮ ਕਰਨਗੇ। ਉਨਾਂ ਕਿਹਾ ਕਿ ਜਿਵੇਂ ਵਪਾਰ ਜਾਂ ਘਰ ਚਲਾਉਣ ਲਈ ਚੰਗੀ ਯੋਜਨਾ ਦੀ ਲੋੜ ਪੈਂਦੀ ਹੈ, ਉਸੇ ਤਰਾਂ ਇਸ ਬੋਰਡ ਦਾ ਕੰਮ ਜਿਲ੍ਹੇ ਦੇ ਵਿਕਾਸ ਲਈ ਰਣਨੀਤੀ ਤਿਆਰ ਕਰਨੀ ਤੇ ਕੇਂਦਰ ਸਰਕਾਰ ਤੋਂ ਵੱਖ-ਵੱਖ ਮਦਾਂ ਅਧੀਨ ਆਉਂਦੇ ਫੰਡਾਂ ਦੀ ਸਹੀ ਵਰਤੋਂ ਕਰਨੀ ਹੈ, ਜੋ ਕਿ ਮੌਜੂਦਾ ਸੰਦਰਭ ਵਿਚ ਵੱਡੀ ਜ਼ਿੰਮੇਵਾਰੀ ਹੈ।
ਇਸ ਮੌਕੇ ਚੇਅਰਮੈਨ ਪੰਜਾਬ ਐਗਰੋ ਸ੍ਰੀ ਸੁਮਿੰਦਰ ਸਿੰਘ ਖਿੰਡਾ, ਚੇਅਰਮੈਨ ਜੰਗਲਾਤ ਵਿਭਾਗ ਸ੍ਰੀ ਰਕੇਸ਼ ਪੁਰੀ, ਸੀਨੀਅਰ ਆਪ ਆਗੂ ਸ੍ਰੀ ਗੁਰਪ੍ਰੀਤ ਸਿੰਘ ਭੁੱਚਰ, ਕਮਲ ਗੋਇਲ ਤੋਂ ਇਲਾਵਾ ਹੋਰ ਆਪ ਆਗੂ ਮੌਜੂਦ ਸਨ।
ਤਸਵੀਰਾਂ 1 ਤੇ 2
ਚੇਅਰਮੈਨ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਦੇ ਅਹੁਦਾ ਸੰਭਾਲਣ ਮੌਕੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ, ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ।

LEAVE A REPLY

Please enter your comment!
Please enter your name here