*ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ*

0
22

01,ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣਾ 59ਵਾਂ ਜਨਮ ਦਿਨ ਮਨਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਚਰਨਜੀਤ ਸਿੰਘ ਚੰਨੀ ਦੀ ਚੰਗੀ ਸਿਹਤ ਦੀ ਕਾਮਨਾ ਵੀ ਕੀਤੀ ਹੈ। ਹਾਲਾਂਕਿ ਦੋ ਮਹੀਨੇ ਪਹਿਲਾਂ ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਕਾਰਨ ਦੋਹਾਂ ਨੇਤਾਵਾਂ ਦੇ ਰਿਸ਼ਤਿਆਂ ‘ਚ ਕਾਫੀ ਤਣਾਅ ਆ ਗਿਆ ਸੀ।

ਉਂਝ, ਨਰਿੰਦਰ ਮੋਦੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ ਦੀ ਵਧਾਈ ਦੇ ਕੇ ਇੱਕ ਚੰਗੀ ਪਹਿਲ ਕੀਤੀ ਗਈ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, ”ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਚਰਨਜੀਤ ਸਿੰਘ ਚੰਨੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।

ਦੱਸ ਦੇਈਏ ਕਿ ਜਨਵਰੀ ਦੀ ਸ਼ੁਰੂਆਤ ਵਿੱਚ ਪੀਐਮ ਮੋਦੀ ਫਿਰੋਜ਼ਪੁਰ ਦੇ ਦੌਰੇ ‘ਤੇ ਗਏ ਸਨ। ਪਰ ਸੁਰੱਖਿਆ ਦੀ ਢਿੱਲ ਕਾਰਨ ਪੀਐਮ ਮੋਦੀ ਭਾਜਪਾ ਦੀ ਰੈਲੀ ਦਾ ਹਿੱਸਾ ਨਹੀਂ ਬਣ ਸਕੇ। ਪੰਜਾਬ ਤੋਂ ਪਰਤਦੇ ਸਮੇਂ ਪੀਐਮ ਮੋਦੀ ਨੇ ਚਰਨਜੀਤ ਸਿੰਘ ਚੰਨੀ ‘ਤੇ ਕਾਫੀ ਤਿੱਖਾ ਨਿਸ਼ਾਨਾ ਸਾਧਿਆ ਸੀ। ਇਸ ਮਾਮਲੇ ਨੂੰ ਲੈ ਕੇ ਭਾਜਪਾ ਵੱਲੋਂ ਚੰਨੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ।

ਹਰੀਸ਼ ਚੌਧਰੀ ਨੇ ਕੀਤੀ ਕਾਮਨਾ

ਉਧਰ, ਕਾਂਗਰਸੀ ਆਗੂਆਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦੇਣ ਦਾ ਦੌਰ ਜਾਰੀ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ।

ਹਾਲਾਂਕਿ ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ‘ਤੇ ਵੀ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦੀ ਝਲਕ ਦੇਖਣ ਨੂੰ ਮਿਲਦੀ ਹੈ। ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੋਈ ਟਵੀਟ ਨਹੀਂ ਕੀਤਾ ਗਿਆ ਹੈ।

NO COMMENTS