ਚੰਡੀਗੜ੍ਹ, 20 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਸ. ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਇਸ ਮੌਕੇ ਸ. ਸੁਖਜਿੰਦਰ ਰੰਧਾਵਾ ਅਤੇ ਸ੍ਰੀ ਓ.ਪੀ. ਸੋਨੀ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਹਰੀਸ਼ ਚੌਧਰੀ, ਅਜੈ ਮਾਕਨ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ ਅਤੇ ਸੰਗਤ ਸਿੰਘ ਗਿਲਜੀਆਂ
, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਮੀਤ ਸਿੰਘ ਸੋਢੀ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੈ ਇੰਦਰ ਸਿੰਗਲਾ, ਰਜ਼ੀਆ ਸੁਲਤਾਨਾ, ਗੁਰਪ੍ਰੀਤ ਸਿੰਘ ਕਾਂਗੜ, ਸਾਧੂ ਸਿੰਘ ਧਰਮਸੋਤ, ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਪੀਪੀਸੀਸੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ., ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੋਂ ਇਲਾਵਾ ਨਵੇਂ ਚੁਣੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।———-