ਚੰਡੀਗੜ, 6 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ) :ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਸਤਵੰਤ ਕੌਰ ਨੇ ਅੱਜ ਮੁਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ।ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਚਮਕੌਰ ਸਾਹਿਬ ਹਲਕੇ ਤੋਂ ਪੰਜ ਵਾਰ ਵਿਧਾਇਕ ਅਤੇ ਦੋ ਵਾਰ ਮੰਤਰੀ ਰਹੇ ਬੀਬੀ ਸਤਵੰਤ ਕੌਰ ਦੀ ਮੌਤ ਬਾਰੇ ਜਾਣ ਕੇ ਉਹਨਾਂ ਨੂੰ ਬਹੁਤ ਦੁੱਖ ਹੋਇਆ ਹੈ। ਉਹਨਾਂ ਕਿਹਾ ਕਿ ਬੀਬੀ ਸਤਵੰਤ ਕੌਰ ਨੇ ਆਪਣੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ।———–