-ਚਾਈਨਾ ਡੋਰ ਵੇਚਣ, ਸਟੋਰ ਅਤੇ ਵਰਤੋਂ ਕਰਨ ਤੇ ਪਾਬੰਦੀ

0
10

ਮਾਨਸਾ, 31 ਜੁਲਾਈ (ਸਾਰਾ ਯਹਾ, ਜੋਨੀ ਜਿੰਦਲ) :   ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਰਿਵੈਂਸ਼ਨ ਆਫ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀਂ ਹੋਵੇਗੀ।         ਜ਼ਿਲ੍ਹਾ ਮੈÎਜਿਸਟਰੇਟ ਨੇ ਕਿਹਾ ਕਿ ਇਸ ਡੋਰ ਦੀ ਵਰਤੋਂ ਨਾਲ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟੀਆਂ ਜਾਂਦੀਆਂ ਹਨ। ਇਹ ਡੋਰ ਸਾਈਕਲ ਸਕੂਟਰ ਵਾਹਨ ਚਾਲਕ ਅਤੇ ਉੱਡਦੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਰਕੇ ਫੈਲੀ ਬਦਬੂ ਨਾਲ ਵਾਤਾਵਰਣ ਵੀ ਪ੍ਰਦੂਸ਼ਤ ਹੁੰਦਾ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣੀ ਲਾਜ਼ਮੀ ਹੈ।
        ਇਹ ਹੁਕਮ 1 ਅਗਸਤ ਤੋਂ 30 ਸਤੰਬਰ, 2020 ਤੱਕ ਲਾਗੂ ਰਹੇਗਾ।

NO COMMENTS