ਚਾਚਾ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਕੀਤਾ ਯਾਦ

0
72

ਮਾਨਸਾ 27ਮਈ (ਸਾਰਾ ਯਹਾ/ ਹੀਰਾ ਸਿੰਘ ਮਿੱਤਲ )
ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਯਾਦ ਕਰਨ
ਹਿੱਤ ਉਨ੍ਹਾਂ ਦਾ ਬਰਸੀ ਸਮਾਗਮ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਮਾਨਸਾ ਪ੍ਰੇਮ
ਮਿੱਤਲ ਦੇ ਨਿਵਾਸ ਸਥਾਨ ਵਿਖੇ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੂੰ
ਹਾਜਰੀਨ ਕਾਂਗਰਸੀ ਨੇਤਾਵਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਬੋਲਦਿਆਂ ਪ੍ਰੇਮ ਮਿੱਤਲ, ਸੁਰੇਸ਼ ਕੁਮਾਰ ਨੰਦਗੜ੍ਹੀਆ ਅਤੇ ਅਸ਼ੋਕ
ਕੁਮਾਰ ਗਰਗ ਨੇ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਅੱਜ ਦੇਸ਼ ਭਰ ਵਿੱਚ
ਯਾਦ ਕਰਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ
ਵੀ ਉਨ੍ਹਾਂ ਦਾ ਗਾਂਧੀ ਪਰਿਵਾਰ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਰਪੂਰਨ
ਭੂਮਿਕਾ ਨਿਭਾ ਰਿਹਾ ਹੈ। ਇਸ ਪਰਿਵਾਰ ਨੇ ਦੇਸ਼ ਦੀ ਖਾਤਰ ਵੱਡੀਆਂ
ਕੁਰਬਾਨੀਆਂ ਦਿੱਤੀਆਂ ਹਨ। ਉਨਾਂ੍ਹ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ
ਦੇ ਜਨਮ ਦਿਨ ਨੂੰ ਦੇਸ਼ ਵਿੱਚ ਬਾਲ ਦਿਵਸ ਦੇ ਮੌਕੇ ਤੇ ਵੀ ਮਨਾਇਆ ਜਾਂਦਾ ਹੈ
ਅਤੇ ਬੱਚੇ ਉਨ੍ਹਾਂ ਨੂੰ ਨਹਿਰੂ ਚਾਚਾ ਦੇ ਨਾਮ ਨਾਲ ਜਾਣਦੇ ਹਨ। ਇਸ ਮੌਕੇ
ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੌਕ ਕੁਮਾਰ ਗਰਗ, ਅਗਰਵਾਲ ਸਭਾ ਜਿਲ੍ਹਾ
ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਰੇਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਪ੍ਰਧਾਨ
ਸਤਿੰਦਰ ਗਰਗ, ਨੈਣਾ ਦੇਵੀ ਪਾਣੀ ਦਲ ਦੇ ਪ੍ਰਧਾਨ ਮੁਕੇਸ਼ ਨਿੱਕਾ, ਨੈਣਾ ਦੇਵੀ
ਲੰਗਰ ਟਰੱਸਟ ਦੇ ਪ੍ਰਧਾਨ ਸੰਜੇ ਭੈਣੀ, ਹੇਅਰ ਡਰੈਸਰ ਦੇ ਰਾਜ ਕੁਮਾਰ, ਯੂਥ
ਅਗਰਵਾਲ ਸਭਾ ਦੇ ਪ੍ਰਧਾਨ ਵਿਸ਼ਾਲ ਗੋਲਡੀ, ਪ੍ਰਪੋਰਟੀ ਡੀਲਰ ਦੇ ਪ੍ਰਧਾਨ ਬਲਜੀਤ
ਸ਼ਰਮਾ, ਯੂਥ ਕਾਂਗਰਸ ਜਿਲ੍ਹਾ ਮਾਨਸਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਕੁਮਾਰ ਟੋਨੀ,
ਜਗਤ ਰਾਮ ਤੋਂ ਇਲਾਵਾ ਸ਼ਹਿਰ ਵਾਸੀ ਵੀ ਮੌਜੂਦ ਸਨ।

NO COMMENTS