*ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ*

0
130

ਚੰਡੀਗੜ, 30 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ):ਪੰਜਾਬ ਸਰਕਾਰ ਨੇ ਅੱਜ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਨੁਰਾਗ ਅਗਰਵਾਲ ਨੂੰ ਵਧੀਕ ਮੁੱਖ ਸਕੱਤਰ, ਬਿਜਲੀ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਵਾਧੂ ਚਾਰਜ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਅਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ, ਸ਼੍ਰੀ ਅਨੁਰਾਗ ਵਰਮਾ ਨੂੰ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਚੋਣਾਂ, ਸ਼੍ਰੀ ਰਮੇਸ਼ ਕੁਮਾਰ ਗੰਟਾ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸ਼੍ਰੀ ਵਿਵੇਕ ਪ੍ਰਤਾਪ ਸਿੰਘ ਨੂੰ ਪ੍ਰਮੁੱਖ ਸਕੱਤਰ, ਪ੍ਰਸੋਨਲ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਵਿਜੀਲੈਂਸ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਜਨਰਲ ਐਡਮਿਨਸਟ੍ਰੇਸ਼ਨ ਅਤੇ ਕੋਆਰਡੀਨੇਸ਼ਨ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਸੰਸਦੀ ਮਾਮਲੇ ਤਾਇਨਾਤ ਕੀਤਾ ਗਿਆ ਹੈ।

NO COMMENTS