ਚਾਰ ਸੂਬਿਆਂ ਦੇ ਸਿਹਤ ਮੰਤਰੀਆਂ ਨੇ ਕੋਵਿਡ -19 ਦੇ ਪਸਾਰ ਨੂੰ ਰੋਕਣ ਲਈ ਉਤਮ ਅਭਿਆਸਾਂ ਨੂੰ ਕੀਤਾ ਸਾਂਝਾ

0
18

ਚੰਡੀਗੜ•,(ਸਾਰਾ ਯਹਾ, ਬਲਜੀਤ ਸ਼ਰਮਾ) 9 ਅਪ੍ਰੈਲ: ਪੰਜਾਬ, ਰਾਜਸਥਾਨ, ਛੱਤੀਸਗੂੜ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਦੇਰ ਸ਼ਾਮ ਵੀਡੀਓ ਕਾਨਫ਼ਰੰਸ ਜ਼ਰੀਏ ਕੋਵਿਡ -19 ਦੇ ਪ੍ਰਸਾਰ ਨੂੰ ਰੋਕਣ ਲਈ ਆਪਣੇ ਸੂਬਿਆਂ ਵਿੱਚ ਅਪਣਾਏ ਗਏ ਉਤਮ ਅਭਿਆਸਾਂ ਨੂੰ ਸਾਂਝਾ ਕੀਤਾ।
ਹਰੇਕ ਸੂਬੇ / ਕੇਂਦਰ ਸ਼ਾਸਤ ਪ੍ਰਦੇਸ਼ ਨੇ ਆਪਣੀ ਰਣਨੀਤੀ ਸਾਹਮਣੇ ਰੱਖੀ ਅਤੇ ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਨੂੰ ਦੇਖਦਿਆਂ ਟਰੇਸਿੰਗ ਅਤੇ ਟੈਸਟਿੰਗ ਨੂੰ ਵਧਾਉਣ ਦੀ ਲੋੜ ‘ਤੇ ਸਹਿਮਤੀ ਪ੍ਰਗਟਾਈ।
ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਹੋਰਨਾਂ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਨੇ ਲੋੜੀਂਦੀਆਂ ਮਸ਼ੀਨਾਂ ਦੀ ਖਰੀਦ ਨਾਲ ਟੈਸਟਿੰਗ ਸਮਰੱਥਾ ਨੂੰ ਦਸ ਗੁਣਾ ਵਧਾ ਦਿੱਤਾ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਕਰਨ ਦੇ ਉਦੇਸ਼ ਨਾਲ ਰੈਪਿਡ ਟੈਸਟਿੰਗ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਨੂੰ ਅੱਗੇ ਵਧਾਉਂਦਿਆਂ ਪੰਜਾਬ ਮੰਤਰੀ ਮੰਡਲ ਵੱਲੋਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ (ਆਰ.ਟੀ.ਕੇ.) ਖਰੀਦਣ ਦੀ ਮੰਨਜੂਰੀ ਮਿਲਣ ਉਪਰੰਤ ਆਈ.ਸੀ.ਐੱਮ.ਆਰ. ਨੂੰ 1 ਲੱਖ ਕਿੱਟਾਂ ਦਾ ਆਰਡਰ ਦੇ ਦਿੱਤਾ ਹੈ। ਇਸ ਤੋਂ ਇਲਾਵਾ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ.ਆਰ.ਡੀ.ਐੱਲ) ਦੀ ਟੈਸਟਿੰਗ ਸਮਰੱਥਾ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਤੋਂ ਜੀ.ਐੱਮ.ਸੀ. ਫਰੀਦਕੋਟ, ਡੀ.ਐੱਮ.ਸੀ ਅਤੇ ਸੀ.ਐੱਮ.ਸੀ. ਲੁਧਿਆਣਾ ਵਿਖੇ ਟੈਸਟਿੰਗ ਲਈ ਮਨਜ਼ੂਰੀ ਮੰਗੀ ਗਈ ਹੈ।
ਪੰਜਾਬ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਵਿਖੇ ਪੀਪੀਈ ਕਿੱਟਾਂ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਇਕ ਵਾਰ ਚਾਲੂ ਹੋਣ ਨਾਲ ਨਾ ਸਿਰਫ ਪੰਜਾਬ ਆਪਣੀ ਲੋੜ ਨੂੰ ਪੂਰਾ ਕਰ ਸਕੇਗਾ ਬਲਕਿ ਹੋਰ ਸੂਬਿਆਂ ਨੂੰ ਸਪਲਾਈ ਕਰਨ ਲਈ ਵੀ ਲੋੜੀਂਦੀਆਂ ਕਿੱਟਾਂ ਬਣਾ ਲਵੇਗਾ।
ਵੀਡਿਓ ਕਾਨਫਰੰਸ ਦੌਰਾਨ, ਕੁਝ ਸਿਹਤ ਮੰਤਰੀਆਂ ਨੇ ਕੋਵਿਡ -19 ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਦੀ ਸੂਰਤ ਵਿੱਚ ਹਰੇਕ ਜ਼ਿਲ•ਾ ਹੈਡਕੁਆਟਰ ਵਿਖੇ ਜਾਂਚ ਸਹੂਲਤ ਸਥਾਪਤ ਕਰਨ ਦੀ ਸਲਾਹ ਦਿੱਤੀ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਾਂਕਿ ਭਾਰਤ ਸਰਕਾਰ ਤੋਂ ਜੀ.ਐੱਮ.ਸੀ. ਫਰੀਦਕੋਟ, ਡੀ.ਐੱਮ.ਸੀ. ਅਤੇ ਸੀ.ਐਮ.ਸੀ. ਲੁਧਿਆਣਾ ਵਿਖੇ ਟੈਸਟਿੰਗ ਨੂੰ ਮਨਜੂਰੀ ਮਿਲਣ ਨਾਲ ਪੰਜਾਬ ਇਸ ਹਾਲਾਤ ਨਾਲ ਨਜਿਠਣ ਦੀ ਉਮੀਦ ਕਰ ਰਿਹਾ ਹੈ।
ਸਾਰੇ ਮੰਤਰੀ ਸਹਿਬਾਨਾਂ ਨੇ ਸਹਿਮਤੀ ਪ੍ਰਗਟਾਈ ਕਿ ਹੁਣ ਤੱਕ, ਇਨਫਲੂਐਨਜ਼ਾ ਲਾਈਕ ਇਲਨੈਸ (ਆਈ ਐਲ ਆਈ) ਦੇ ਕੇਸਾਂ ਜਾਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਜਾਂ ਕੋਵਿਡ -19 ਦੇ ਮਰੀਜ਼ਾਂ ਦੇ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਨਾਂ ਲੱਛਣਾਂ ਵਾਲੇ ਕੇਸ ਪਾਜ਼ੇਟਿਵ ਪਾਏ ਜਾ ਰਹੇ ਹਨ, ਇਹ ਚਿੰਤਾਜਨਕ ਹੈ ਅਤੇ ਜਿਸ ਲਈ ਬਿਹਤਰ ਤਿਆਰੀ ਕਰਨੀ ਜਰੂਰੀ ਹੈ।
ਵੀਡੀਓ ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਮਨੀਸ਼ ਤਿਵਾੜੀ, ਸ੍ਰੀ ਸ਼ਸ਼ੀ ਥਰੂਰ (ਦੋਵੇਂ ਮੈਂਬਰ ਪਾਰਲੀਮੈਂਟ) ਅਤੇ ਪਦਮ ਭੂਸ਼ਣ ਸ੍ਰੀ ਸਾਮ ਪਿਤਰੋਦਾ ਨੇ ਵੀ ਸ਼ਾਮਲ ਸਨ।
——-

NO COMMENTS