*ਚਿਹਰੇ ਬਦਲੇ ਪਰ ਨਹੀਂ ਬਦਲੀ ਸਿਆਸੀ ਰਿਵਾਇਤ, ਸੱਤਾਧਾਰੀ ਧਿਰ ਨੇ ਦੱਸਿਆ ਇਤਿਹਾਸਕ, ਵਿਰੋਧੀਆਂ ਦੱਸਿਆ ਲੋਕ ਵਿਰੋਧੀ*

0
39

(ਸਾਰਾ ਯਹਾਂ/ਬਿਊਰੋ ਨਿਊਜ਼ ) :  ਆਮ ਆਦਮੀ ਪਾਰਟੀ ਵੱਲੋਂ ਪੂਰਨ ਬਜਟ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਸੱਤਾਧਾਰੀ ਧਿਰ ਦੇ ਆਗੂਆਂ ਨੇ ਇਸ ਨੂੰ ਲੋਕ ਪੱਖੀ ਤੇ ਇਤਿਹਾਸਕ ਬਜਟ ਕਰਾਰ ਦਿੱਤੀ ਹਾਲਾਂਕਿ ਵਿਰੋਧੀ ਧਿਰ ਨੇ ਇਸ ਨੂੰ ਖੋਖਲਾ ਤੇ ਲੋਕ ਵਿਰੋਧੀ ਦੱਸਿਆ। ਇਹ ਕੋਈ ਨਵਾਂ ਵਰਤਾਰਾ ਨਹੀਂ ਹੈ। ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ ਸੱਤਾਧਾਰੀ ਧਿਰ ਇਸ ਨੂੰ ਲੋਕ ਪੱਖੀ ਤੇ ਵਿਰੋਧੀ ਲੋਕ ਵਿਰੋਧੀ ਹੀ ਦੱਸਦੇ ਹਨ।

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇਸ ਬਜਟ ਨੂੰ ਲੈ ਕੇ ਪ੍ਰੈਸ ਕਾਨਫ਼ਰੰਸ ਕੀਤੀ ਤੇ ਸਰਕਾਰ ਦੇ ਬਜਟ ਦੇ ਸੋਹਲੇ ਗਾਏ। ਕੰਗ ਨੇ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ। ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਬਜਟ ਵਿਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਦੀ ਹਾਲਤ ਸੁਧਾਰੀ ਜਾ ਸਕੇ।

ਮਾਲਵਿੰਦਰ ਕੰਗ ਨੇ ਕਿਹਾ ਕਿ ਇਸ ਵਾਰ ਖੇਤੀਬਾੜੀ ਲਈ ਬਜਟ ਵਿੱਚ ਪਿਛਲੇ ਬਜਟ ਦੇ ਮੁਕਾਬਲੇ 20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਖੇਤੀ ਬਜਟ ਵਿੱਚ ਵਾਧਾ ਕਰਨ ਦੇ ਨਾਲ-ਨਾਲ ਮਾਨ ਸਰਕਾਰ ਨੇ ਬਜਟ ਵਿੱਚ ਫਸਲੀ ਵਿਭਿੰਨਤਾ ‘ਤੇ ਜ਼ੋਰ ਦਿੱਤਾ ਅਤੇ ਇਸ ਲਈ 1000 ਕਰੋੜ ਰੁਪਏ ਅਲਾਟ ਕੀਤੇ। 

ਵਿਰੋਧੀਆਂ ਦੀਆਲੋਚਨਾ

ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਗੰਨਾ ਕਿਸਾਨਾਂ ਦੀ ਹਾਲਤ ਮਾੜੀ ਸੀ। ਉਨ੍ਹਾਂ ਨੂੰ ਐਮਐਸਪੀ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਮਿਲਦਾ ਸੀ। ਮਾਨ ਸਰਕਾਰ ਨੇ ਨਾ ਸਿਰਫ਼ ਗੰਨਾ ਕਿਸਾਨਾਂ ਦੇ ਬਕਾਏ ਕਲੀਅਰ ਕੀਤੇ ਹਨ, ਸਗੋਂ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਕੇ ₹ 380 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।

ਕੰਗ ਨੇ ਵਿਰੋਧੀ ਧਿਰ ਦੇ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਕੋਲ ਬਜਟ ਦੀ ਆਲੋਚਨਾ ਕਰਨ ਲਈ ਕੁਝ ਨਹੀਂ ਹੈ, ਇਸ ਲਈ ਉਹ ਇਧਰ-ਉਧਰ ਦੀਆਂ ਗੱਲਾਂ ਕਰ ਕੇ ਗੁੰਮਰਾਹ ਕਰ ਰਹੇ ਹਨ। ਜਦੋਂ ਕਿ ਅਸਲੀਅਤ ਇਹ ਹੈ ਕਿ  ਵਿੱਚ ਹਰ ਵਰਗ ਅਤੇ ਹਰ ਖੇਤਰ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

NO COMMENTS