
ਮਾਨਸਾ, 02 ਅਕਤੂਬਰ (ਸਾਰਾ ਯਹਾਂ) : ਭਾਰਤ ਸਰਕਾਰ ਵੱਲੋਂ ਸਤੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਆਜ਼ਾਦੀ ਦੇ ਮਹਾਂਉਤਸਵ ਅਧੀਨ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ (ਅਮ੍ਰਿਤ ਮਹਾਂਉਤਸਵ) ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮਜੀਤ ਸਿੰਘ ਮੋਫ਼ਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਕੀਤੀ ਗਈ। ਇਸ ਸਮਾਗਮ ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਦੂਲਗੜ੍ਹ, ਡਾਇਰੈਕਟਰ ਆਰ.ਸੈਟੀ, ਵੱਖ-ਵੱਖ ਬੈਂਕਾਂ ਦੇ ਮੈਨੇਜਰ ਅਤੇ ਗ੍ਰਾਮ ਪੰਚਾਇਤ ਨੇ ਭਾਗ ਲਿਆ। ਇਸ ਮੌਕੇ ਚੇਅਰਮੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਨੂੰ ਸੀ.ਐਸ.ਸੀ. ਸੈਂਟਰ ਚਲਾਉਣ ਲਈ ਬਾਇਓਮੈਟ੍ਰਿਕ ਮਸ਼ੀਨਾਂ ਦੀ ਮੁਫ਼ਤ ਵੰਡ ਕੀਤੀ ਗਈ ਅਤੇ ਆਰ.ਸੈਟੀ ਦਫ਼ਤਰ ਚਕੇਰੀਆਂ ਤੋ. ਐਫ.ਐਲ.ਸੀ.ਆਰ.ਪੀ. ਦੀ ਟੇ੍ਰਨਿੰਗ ਲੈ ਚੁੱਕੀਆਂ ਔਰਤਾਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਚੇਅਰਮੈਨ ਸ਼੍ਰੀ ਬਿਕਰਮਜੀਤ ਸਿੰਘ ਮੋਫ਼ਰ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸੈਲਫ਼ ਹੈਲਪ ਗਰੁੱਪ ਦੀਆਂ ਔਰਤਾਂ ਵੱਲੋਂ ਪਿੰਡਾਂ ਵਿੱਚ ਆ ਰਹੀਆਂ ਮੁਸ਼ਿਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੰਧੂ ਨੇ ਸੈਲਫ਼ ਹੈਲਪ ਗਰੁੱਪਾਂ ਨੂੰ ਕਿਹਾ ਕਿ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੀਤੇ ਜਾ ਰਹੇ ਕੰਮਾਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਕਰਨ, ਤਾਂ ਜੋ ਆਤਮ ਨਿਰਭਰ ਬਣ ਸਕਣ। ਇਸ ਮੌਕੇ ਏ.ਪੀ.ਓ. ਸ਼੍ਰੀ ਮਲਕੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਜਸਵਿੰਦਰ ਕੌਰ ਤੋਂ ਇਲਾਵਾ ਮਨਦੀਪ ਕੌਰ, ਹਰਪ੍ਰੀਤ ਕੌਰ ਅਤੇ ਸਰਬਜੀਤ ਕੌਰ ਵੀ ਹਾਜ਼ਰ ਸਨ।
