ਮਾਨਸਾ, 03 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਉਨ੍ਹਾਂ ਦੇ ਦਫ਼ਤਰ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੁਸਮ ਅੱਗਰਵਾਲ, ਸਮੂਹ ਪੰਚਾਇਤ ਅਫ਼ਸਰ ਅਤੇ ਮਗਨਰੇਗਾ ਅਧਿਕਾਰੀਆ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਉਨ੍ਹਾਂ ਬਲਾਕ ਵਾਇਜ਼ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪਿੰਡਾ ਵਿਚ ਕੰਮਾਂ ਨੂੰ ਹੋਰ ਤੇਜ਼ੀ ਨਾਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਯੋਜਨਾ ਬੋਰਡ ਦੇ ਜਾਰੀ ਕੀਤੇ ਫੰਡਾਂ ਵਿੱਚੋ ਕੀਤੇ ਜਾ ਰਹੇ ਕੰਮਾਂ ਨੂੰ ਸਮਾਂਬੱਧ ਮੁਕੰਮਲ ਕੀਤਾ ਜਾਵੇ। ਉਨ੍ਹਾਂ ਲੋਕਾਂ ਦੀ ਬਿਹਤਰੀ ਲਈ ਕੀਤੇ ਜਾ ਸਕਣ ਵਾਲੇ ਕਾਰਜਾਂ ਬਾਰੇ ਅਧਿਕਾਰੀਆਂ ਪਾਸੋਂ ਸੁਝਾਅ ਮੰਗੇ ਤਾਂ ਜੋ ਉਨ੍ਹਾਂ ਦੇ ਸੁਝਾਅ ਸਰਕਾਰ ਤੱਕ ਪਹੁੰਚਾ ਕੇ ਲੋਕ ਭਲਾਈ ਲਈ ਲਾਜਮੀ ਕਾਰਜਾਂ ਨੂੰ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਦਿਨ ਰਾਤ ਕੰਮ ਕਰ ਰਹੀ ਹੈ। ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕ੍ਰੋਆਪਰੇਟਿਵ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ਵੀ ਹਾਜ਼ਰ ਸਨ।