ਮਾਨਸਾ, 12 ਜੁਲਾਈ (ਸਾਰਾ ਯਹਾ/ਬਲਜੀਤ ਸ਼ਰਮਾਂ) : ਪੰਜਾਬ ਸਰਕਾਰ ਦੁਆਰਾ ਚਲਾਈ ਮਿਸ਼ਨ ਫਤਿਹ ਮੁÇੰਹਮ ਤਹਿਤ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਆਰਥਿਕ ਸੰਕਟ ਨਾਲ ਜੂਝ ਰਹੇ ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਬੂਹੇ ਤੱਕ ਸੁੱਕਾ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਪ੍ਰੇਮ ਮਿੱਤਲ ਨੇ ਅੱਜ ਪਿੰਡ ਕੋਟੜਾ ਨੇੜੇ ਵੀ.ਕੇ. ਭੀਖੀ ਭੱਠੇ ਤੇ ਕੰਮ ਕਰਦੇ ਪ੍ਰਵਾਸੀ ਅਤੇ ਹੋਰ ਮਜ਼ਦੂਰਾਂ ਨੂੰ ਖੁਦ ਜਾ ਕੇ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਨਾਲ ਪਿੰਡ ਕੋਟੜਾ ਦੇ ਸਰਪੰਚ ਸ੍ਰੀ ਗੁਰਜੰਟ ਸਿੰਘ ਵੀ ਮੌਜੂਦ ਸਨ।
ਸ੍ਰੀ ਪ੍ਰੇਮ ਮਿੱਤਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫੂਡ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਇਸ ਮਹਾਂਮਾਰੀ ਦੌਰਾਨ ਹਰ ਇਕ ਗਰੀਬ ਪਰਿਵਾਰ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਹਰ ਪਿੰਡ ਅਤੇ ਸ਼ਹਿਰ ਦੇ ਮੁਹੱਲਿਆਂ ਤੱਕ ਸ਼ੁਰੂ ਕੀਤੀ ਹੋਈ ਹੈ ਤਾਂ ਜੋ ਇਸ ਸੰਕਟ ਦੀ ਘੜੀ ਵਿਚ ਹਰ ਗਰੀਬ ਦੇ ਘਰ ਰੋਟੀ ਪੱਕ ਸਕੇ।
ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਮੱਘਰ ਮੱਲ, ਰਾਕੇਸ਼ ਕੁਮਾਰ ਜਿੰਦਲ, ਅਜਿਤੇਸ਼ ਜਿੰਦਲ, ਅਰਪਿਤ ਜਿੰਦਲ, ਸੁਰੇਸ਼ ਬੰਟੀ, ਪਵਨ ਕੋਟਲੀ, ਜਗਤ ਰਾਮ ਮੌਜੂਦ ਸਨ।