*ਚੇਅਰਮੈਨ ਪ੍ਰੇਮ ਮਿੱਤਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਚੱਲ ਰਹੇ ਵਿਕਾਸ ਕਾਰਜ ਛੇਤੀ ਮੁਕੰਮਲ ਕਰਨ ਦੇ ਦਿੱਤੇ ਆਦੇਸ਼*

0
52

ਮਾਨਸਾ, 29 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ): — ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਸ਼੍ਰੀ ਪ੍ਰੇਮ ਮਿੱਤਲ ਵੱਲੋਂ ਅੱਜ ਪਲਾਨ ਸਕੀਮਾਂ ਨਾਲ ਸਬੰਧਤ ਵਿਭਾਗਾਂ ਦੀਆਂ ਵੱਖ-ਵੱਖ ਸਕੀਮਾਂ ਤਹਿਤ ਸਰਕਾਰ ਵੱਲੋਂ ਪ੍ਰਾਪਤ ਫੰਡਾਂ ਨਾਲ ਕਰਵਾਏ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਸਕੂਲਾਂ ਅੰਦਰ ਚੱਲ ਰਹੇ ਕੰਮਾਂ, ਵਜੀਫ਼ਾ ਸਕੀਮ ਅਤੇ ਮਿਡ ਡੇਅ ਮੀਲ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਨੂੰ ਮਿਡ ਡੇਅ ਮੀਲ ਸਬੰਧੀ ਰਾਸ਼ਨ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਚੇਅਰਮੈਨ ਨੇ ਕਿਹਾ ਕਿ ਸਕੂਲ ਸਬੰਧੀ ਸਕੀਮਾਂ ਨੂੰ ਬੋਰਡ ’ਤੇ ਜ਼ਰੂਰ ਚਸਪਾ ਕੀਤਾ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣਾ ਯਕੀਨੀ ਬਣਾਇਆ ਜਾਵੇ।  ਚੇਅਰਮੈਨ ਨੇ ਉਦਯੋਗ ਕੇਂਦਰ ਅਧਿਕਾਰੀ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਟਿਚੇ ਅਨੁਸਾਰ ਉਦਯੋਗਾਂ ਲਈ ਲੋਨ ਮੁਹੱਈਆ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਲੋਨ ਮੁਹੱਈਆ ਕਰਵਾਇਅ ਜਾਵੇ। ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਤੋਂ ਜ਼ਿਲ੍ਹੇ ਅੰਦਰ ਚੱਲ ਰਹੇ ਸਾਫ਼-ਸਫ਼ਾਈ ਅਭਿਆਨ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਛੇਤੀ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅੰਜੂ ਗੁਪਤਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ) ਸ਼੍ਰੀ ਗੁਰਲਾਭ ਸਿੰਘ, ਐਫ਼ ਐਮ. ਉਦਯੋਗ ਕੇਂਦਰ ਸ਼੍ਰੀ ਸੁਤੰਤਰਜੋਤ ਸਿੰਘ, ਕਾਰਜ ਸਾਧਕ ਅਫ਼ਸਰ ਬੁਢਲਾਡਾ ਸ਼੍ਰੀ ਵਿਜੇ ਜਿੰਦਲ, 

NO COMMENTS