ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪ੍ਰਸ਼ੰਸਾ ਪੱਤਰਾਂ ਦੀ ਵੰਡ

0
14

ਨੰਗਲ ਕਲਾਂ (ਮਾਨਸਾ), 11 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ) : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਦਿਹਾਤੀ ਖੇਤਰਾਂ ਵਿੱਚ ਗਰੀਬ ਅਤੇ ਲੋੜਵੰਦ ਲੋਕਾਂ ਦੇ ਘਰਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਨਿਗਰਾਨੀ ਹੇਠ ਬਣਾਏ ਜਾ ਰਹੇ ਪਖਾਨਿਆਂ ਦੀ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮਜੀਤ ਮੋਫ਼ਰ ਵੱਲੋਂ ਪ੍ਰਸੰਸ਼ਾ ਪੱਤਰ ਵੰਡੇ ਗਏ। ਪਿੰਡ ਨੰਗਲ ਕਲਾਂ ਦੀ ਗਊਸ਼ਾਲਾ ਵਿਖੇ ਆਯੋਜਿਤ ਸਮਾਗਮ ਦੌਰਾਨ ਚੇਅਰਮੈਨ ਸ੍ਰੀ ਬਿਕਰਮ ਮੋਫ਼ਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਸਦੇ 8758  ਲਾਭਪਾਤਰੀਆਂ ਦੇ ਘਰਾਂ ਵਿੱਚ ਪਖਾਨੇ ਬਣਾਉਣ ਦੀ ਪ੍ਰਕਿਰਿਆ ਜਾਰੀ ਹੈ।  ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਬਣਨ ਵਾਲੇ ਪਖਾਨਿਆਂ ਦੇ ਨਿਰਮਾਣ ਲਈ ਸਰਕਾਰ ਵੱਲੋਂ ਪ੍ਰਤੀ ਘਰ 15000/- (ਪੰਦਰਾਂ ਹਜ਼ਾਰ) ਰੁਪਏ ਦੀ ਵਿੱਤੀ ਸਹਾਇਤਾ ਲਾਭਪਾਤਰੀਆਂ ਨੂੰ ਜਾ ਰਹੀ ਹੈ ਜੋ ਕਿ ਵੱਖ-ਵੱਖ ਕਿਸ਼ਤਾਂ ਵਜੋਂ ਲਾਭਪਾਤਰੀ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ। ਇਸ ਮੌਕੇ ਸ਼੍ਰੀ ਬਿਕਰਮਜੀਤ ਮੋਫਰ ਵੱਲੋਂ ਗਊਸ਼ਾਲਾ ਨੰਗਲ ਕਲਾਂ ਦੇ ਸ਼ੈੱਡ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ।  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਸ਼੍ਰੀ ਭਾਰਤ ਭੂਸ਼ਣ ਵੱਲੋਂ ਪਿੰਡ ਵਾਸੀਆਂ ਨੂੰ ਆਪਣਾ ਆਈ.ਐਚ.ਐਚ.ਐਲ. ਦਾ ਕੰਮ ਜਲਦ ਪੂਰਾ ਕਰਨ ਲਈ ਕਿਹਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਜਗਤਾਰ ਭਲੇਰੀਆ, ਜੇ.ਈ. ਸ਼੍ਰੀ ਪਰਮਜੀਤ ਸਿੰਘ, ਬਲਾਕ ਕੋਆਰਡੀਨੇਟਰ ਸ਼੍ਰੀ ਅੰਮਿ੍ਰਤ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

NO COMMENTS