-ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਕੀਤਾ ਬੁਢਲਾਡਾ ਹਲਕੇ ਦੀਆਂ ਮੰਡੀਆਂ ਦਾ ਦੌਰਾ

0
43

ਮਾਨਸਾ, 01 ਮਈ  (ਸਾਰਾ ਯਹਾ,ਬਲਜੀਤ ਸ਼ਰਮਾ) : ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਸ਼੍ਰੀ ਪ੍ਰੇਮ ਮਿੱਤਲ ਵੱਲੋਂ ਅੱਜ ਬੁਢਲਾਡਾ, ਬੋਹਾ ਤੇ ਕੁਲਾਣਾ ਦੀ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਕਣਕ ਦੀ ਖਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਬਚਾਅ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰੀਬ 200 ਮਾਸਕ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਨੂੰ ਲੈ ਕੇ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਮੰਡੀਆਂ ‘ਚ ਆ ਰਹੀ ਬਾਰਦਾਨੇ ਦੀ ਸਮੱਸਿਆ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।
ઠ ਚੇਅਰਮੈਨ ਸ਼੍ਰੀ ਪ੍ਰੇਮ ਮਿੱਤਲ ਨੇ ਦੱਸਿਆ ਕਿ ਇਸ ਮੌਕੇ ਕੁੱਝ ਕਿਸਾਨਾਂ ਨੇ ਉਨ੍ਹਾਂ ਨੂੰ ਇਸ ਮੌਕੇ ਬਾਰਦਾਨੇ ਦੀ ਸਮੱਸਿਆ ਬਾਰੇ ਦੱਸਿਆ, ਤਾਂ ਉਨ੍ਹਾਂ ਵੱਲੋਂ ਤੁਰੰਤ ਹੱਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਾਰਦਾਨੇ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਕੋਈ ਥੋੜੀ ਬਹੁਤ ਮੁਸ਼ਕਿਲ ਹੈ,ਉਸਨੂੰ ਤੁਰੰਤ ਦੂਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਭਰ ਵਿਚ ਬਾਰਦਾਨੇ ਦੀ ਕੋਈ ਦਿੱਕਤ ਨਹੀਂ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੰਕਟ ਦੀ ਘੜੀ ਵਿਚ ਕਿਸਾਨਾਂ ਦੀ ਦਿੱਕਤਾਂ ਨੂੰ ਲੈ ਕੇ ਮੰਡੀਆਂ ਵਿਚ ਖਰੀਦਦਾਰੀ ਤੇ ਹੋਰਨਾਂ ਸਹੂਲਤਾਂ ਦੇ ਖਾਸ ਇੰਤਜਾਮ ਕੀਤੇ ਹਨ।
ਚੇਅਰਮੈਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਸਲ ਦੀ ਖਰੀਦ ਪ੍ਰਤੀ ਪੂਰੀ ਤਰ੍ਹਾਂ ਸੰਜੀਦਾ ਹੈ ਤੇ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਚੱਲਦਿਆਂ ਕਿਸਾਨਾਂ ਨੂੰ ਮੰਡੀਆਂ ਵਿਚ 200 ਮਾਸਕ ਵੀ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਤੇ ਇਸ ਮੌਕੇ ਸਭ ਤੋਂ ਪਹਿਲਾਂ ਮੰਡੀਆਂ ਵਿਚ ਪਈ ਕਿਸਾਨਾਂ ਦੀ ਫਸਲ ਖਰੀਦਣ ਨੂੰ ਤਰਜੀਹ ਦਿੱਤੀ ਹੈ।
ਇਸ ਮੌਕੇ ਮਾਰਕਿਟ ਕਮੇਟੀ ਬੁਢਲਾਡਾ ਦੇ ਸਕੱਤਰ ਸ਼੍ਰੀ ਮਨਮੋਹਨ ਸਿੰਘ, ਸ਼੍ਰੀ ਤੀਰਥ ਸਿੰਘ ਸਵੀਟੀ, ਹਲਕਾ ਇੰਚਾਰਜ ਸ਼੍ਰੀਮਤੀ ਰਣਜੀਤ ਕੌਰ ਭੱਟੀ, ਸ਼੍ਰੀ ਰਾਜ ਭੱਠਲ, ਆੜਤੀਆ ਐਸੋਸੀਏਸ਼ਨ ਤੇ ਮੀਤ ਪ੍ਰਧਾਨ ਰਾਜ ਭੱਠਲ, ਪਨਗਰੇਨ ਮੈਨੇਜਰ ਸ਼੍ਰੀ ਜਸਵੀਰ ਸਿੰਘ, ਸਰਪੰਚ ਸ਼੍ਰੀ ਜਗਦੀਸ਼ ਸਿੰਘ ਕੁਲਾਣਾ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਰਾਜਿੰਦਰ ਗੁੱਡੂ ਹਾਜ਼ਰ ਸਨ।

NO COMMENTS