*ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ‘ਚ ਸਰਗਰਮ, ਅਸ਼ਵਨੀ ਸ਼ਰਮਾ ਬੋਲੇ, ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ*

0
34

ਖੰਨਾ 20,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਕਰਨ ਮਗਰੋਂ ਹੁਣ ਬੀਜੇਪੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋ ਗਈ ਹੈ। ਇਸੇ ਤਹਿਤ ਬੀਜੇਪੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸੋਮਵਾਰ ਨੂੰ ਖੰਨਾ ਦੌਰੇ ‘ਤੇ ਆਏ। ਅਸ਼ਵਨੀ ਸ਼ਰਮਾ 31ਵੇਂ ਵਿਧਾਨ ਸਭਾ ਹਲਕੇ ਅੰਦਰ ਮੀਟਿੰਗ ਕਰਨ ਪੁੱਜੇ ਜਿੱਥੇ ਉਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨੂੰ ਬੂਥ ਪੱਧਰ ਤੋਂ ਪਾਰਟੀ ਦੀ ਮਜ਼ਬੂਤੀ ਲਈ ਹਦਾਇਤਾਂ ਦਿੱਤੀਆਂ। ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਭਾਜਪਾ 117 ਸੀਟਾਂ ਉਪਰ ਚੋਣਾਂ ਲੜੇਗੀ। ਗਠਜੋੜ ਦਾ ਫੈਸਲਾ ਹਾਈਕਮਾਂਡ ਨੇ ਕਰਨਾ ਹੈ।

ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਹਮੇਸ਼ਾਂ ਹੀ ਚੰਡੀਗੜ੍ਹ ਉਪਰ ਪੰਜਾਬ ਦੇ ਹੱਕ ਦੀ ਗੱਲ ਕੀਤੀ ਹੈ। ਚੰਡੀਗੜ੍ਹ ਪੰਜਾਬ ਨੂੰ ਦੇਣ ਉਪਰ ਅਰਵਿੰਦ ਕੇਜਰੀਵਾਲ ਵੱਲੋਂ ਇਸ ਨੂੰ ਅਫਵਾਹ ਦੱਸਣ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਹਮੇਸ਼ਾਂ ਹੀ ਚੰਡੀਗੜ੍ਹ ਉਪਰ ਪੰਜਾਬ ਦੇ ਹੱਕ ਦੀ ਗੱਲ ਕੀਤੀ ਹੈ। ਕੇਜ

ਰੀਵਾਲ ਨੂੰ ਪਤਾ ਨਹੀਂ ਕਿੱਥੋਂ ਸੁਪਨੇ ਆ ਜਾਂਦੇ ਹਨ ਪਰ ਚੰਡੀਗੜ ਨੂੰ ਲੈ ਕੇ ਭਾਜਪਾ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ।

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਬੇਦਅਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸ਼ਰੇਆਮ ਫਾਂਸੀ ਦੇਣ ਦੇ ਬਿਆਨ ਉਪਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਹੋਣੀ ਚਾਹੀਦੀ ਹੈ। ਪੰਜਾਬ ਦਾ ਮਾਹੌਲ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ ਪਰ ਇਸ ਦੀ ਜਾਂਚ ਡੂੰਘਾਈ ਨਾਲ ਹੋਣੀ ਚਾਹੀਦੀ ਹੈ ਕਿ ਚੋਣਾਂ ਨੇੜੇ ਹੀ ਅਜਿਹਾ ਕਿਉਂ ਹੁੰਦਾ ਹੈ। ਅਜਿਹੇ ਕਿਹੜੇ ਲੋਕ ਨੇ ਜੋ ਬੇਅਦਬੀ ਕਰਦੇ ਹਨ ਤੇ ਇਨ੍ਹਾਂ ਦੇ ਪਿੱਛੇ ਕੌਣ ਹਨ। ਇਸ ਦੀ ਡੂੰਘਾਈ ਨਾਲ ਜਾਂਚ ਜ਼ਰੂਰੀ ਹੈ। ਅਜਿਹੀਆਂ ਘਟਨਾਵਾਂ ਵਾਰ-ਵਾਰ ਨਹੀਂ ਹੋਣੀਆਂ ਚਾਹੀਦੀਆਂ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਤੇ ਰੇਲਾਂ ਰੋਕਣ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਹੀ ਉਨ੍ਹਾਂ ਨੂੰ ਪਤਾ ਲੱਗਾ ਹੈ ਪਰ ਜਿਸ ਦਰਿਆ-ਦਿਲੀ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲਏ, ਉਸ ਫੈਸਲੇ ਤੋਂ ਸਾਰੇ ਕਿਸਾਨ ਖੁਸ਼ ਹਨ। ਕਰਜ਼ ਮੁਆਫੀ ਦੇ ਮੁੱਦੇ ਤੇ ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਂ ਤੇ ਰਾਜਨੀਤੀ ਕਰ ਸਕਦੀ ਹੈ ਤੇ ਵੋਟਾਂ ਲੈ ਸਕਦੀ ਹੈ ਪਰ ਜਦੋਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਰਜ਼ ਮੁਆਫੀ ਦੇ ਫਾਰਮ ਭਰੇ ਸੀ ਤਾਂ ਹੁਣ ਕਰਜ਼ ਮੁਆਫ ਕਿਉਂ ਨਹੀਂ ਕੀਤਾ ਜਾ ਰਿਹਾ।

NO COMMENTS