
ਚੰਡੀਗੜ੍ਹ 31,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਚੋਣਾਂ ਦੇ ਭਖੇ ਮਾਹੌਲ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਈ ਹੈ। ਇਹ ਮੀਟਿੰਗ ਸੰਸਦ ਭਵਨ ਵਿੱਚ ਹੋਈ ਹੈ।
ਢੀਂਡਸਾ ਨੇ ਇਸ ਵਾਰ ਚੋਣਾਂ ਵਿੱਚ ਬੀਜੇਪੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਹੱਥ ਮਿਲਾਇਆ ਹੈ। ਉਨ੍ਹਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਕਾਫੀ ਨੇੜਤਾ ਹੈ। ਪੰਜਾਬ ਚੋਣਾਂ ਦੇ ਵਿਚਾਲੇ ਤੇ ਬਜਟ ਤੋਂ ਪਹਿਲਾਂ ਉਨ੍ਹਾਂ ਦੀ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਵਾਰ ਪੰਜਾਬ ਵਿੱਚ ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜ ਰਹੇ ਹਨ।
