*ਚੋਣਾਂ ਦੇ ਮੱਦੇਨਜ਼ਰ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੀ ਹਦੂਦ ਅੰਦਰ ਹਥਿਆਰ ਚੁੱਕਣ ’ਤੇ ਮਨਾਹੀ ਦੇ ਹੁਕਮ*

0
39

ਮਾਨਸਾ, 11 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਹੋਣ ਵਾਲੀ ਨਗਰ ਪੰਚਾਇਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀ ਹਦੂਦ ਅੰਦਰ ਆਉਂਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕੇ ਕੇ ਚੱਲਣ ’ਤੇ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2024 ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੀਆਂ ਚੋਣਾਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ-ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕੇ ਕੇ ਚੱਲਣ ’ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਘਟਨਾ ਨਾ ਵਾਪਰੇ।
ਉਨ੍ਹਾਂ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵਗਾ ਪ੍ਰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ ਅਤੇ ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ। ਉਕਤ ਹੁਕਮ 24 ਦਸੰਬਰ 2024 ਤੱਕ ਲਾਗੂ ਰਹੇਗਾ।  

NO COMMENTS