*ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵਜੋਂ ਤਿਆਰ ਕੀਤਾ ਜਾਵੇਗਾ-ਮਨਜੀਤ ਸਿੰਘ ਰਾਜਲਾ*

0
18

ਮਾਨਸਾ, 20 ਅਪ੍ਰੈਲ:(ਸਾਰਾ ਯਹਾਂ/ਬੀਰਬਲ ਧਾਲੀਵਾਲ)

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਹਲਕਾ ਮਾਨਸਾ ਦੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ ਲਿਆ। 

    ਉਨ੍ਹਾਂ ਹਲਕੇ ਵਿਚਲੇ ਵੱਖ ਵੱਖ ਖਰਚੇ ਪ੍ਰਤੀ ਸੰਵੇਦਨਸ਼ੀਲ ਅਤੇ ਨਾਜ਼ੁਕ ਬੂਥਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵੱਜੋਂ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕੇ ਵਿਚਲੇ ਸਾਰੇ ਪੋਲਿੰਗ ਬੂਥਾਂ ਉੱਪਰ ਪੀਣ ਵਾਲੇ ਪਾਣੀ, ਛਾਂਦਾਰ ਏਰੀਆ,ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਉਡੀਕ ਕੇਂਦਰ, ਵ੍ਹੀਲ ਚੇਅਰ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।

       ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥਾਂ ਉੱਪਰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ 01 ਜੂਨ ਵਾਲੇ ਦਿਨ ਵੱਧ ਤੋਂ ਵੱਧ ਵੋਟਿੰਗ ਕਰਨ ਦਾ ਸੁਨੇਹਾ ਦਿੱਤਾ।

     ਉਹਨਾਂ ਦਸ਼ਮੇਸ਼ ਪਬਲਿਕ ਸਕੂਲ, ਮਾਤਾ ਸੁੰਦਰੀ ਕਾਲਜ,ਆਰੀਆ ਸਕੂਲ, ਬੀ ਡੀ ਪੀ ਓ ਦਫਤਰ ਅਤੇ ਧਰਮਸ਼ਾਲਾ ਗੁਰੂ ਰਾਮਦਾਸ ਕਲੋਨੀ ਵਿੱਚ ਬਣੇ ਪੋਲਿੰਗ ਬੂਥਾਂ ਉੱਪਰ ਜਾ ਕੇ ਚੈਕਿੰਗ ਕੀਤੀ ਅਤੇ ਵੋਟਿੰਗ ਦੌਰਾਨ ਬੂਥਾਂ ਉੱਪਰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਸਮੀਖਿਆ ਕੀਤੀ।

      ਇਸ਼ ਮੌਕੇ ਉਨ੍ਹਾਂ ਨਾਲ ਚੋਣ ਕ੍ਨੂੰਗੋ ਸ੍ਰੀ ਅਮਨਦੀਪ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here