ਸੰਗਰੂਰ 22, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਚੋਣਾਂ ਦੇ ਨੇੜੇ ਆਉਂਦਿਆਂ ਹੀ ਸਿਆਸੀ ਲੀਡਰ ਵੀ ਸਰਗਰਮ ਹੋ ਜਾਂਦੇ ਹਨ। ਅਜਿਹੇ ‘ਚ ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਂ ਇੰਦਰ ਸਿੰਗਲਾ ਨੇ ਸੰਗਰੂਰ ਜ਼ਿਲ੍ਹੇ ਵਿੱਚ 23 ਤੇ 24 ਨੰਬਰ ਵਾਰਡ ਵਿੱਚ ਸੀਵਰੇਜ ਤੇ ਪਾਣੀ ਦੀ ਸਮੱਸਿਆ ਦਾ ਜਾਇਜਾ ਲਿਆ।
ਕੈਬਨਿਟ ਮੰਤਰੀ ਨੇ ਸਕੂਲਾਂ ਨੂੰ ਲੈ ਕੇ ਦੱਸਿਆ ਕਿ ਸਮਾਰਟ ਸਕੂਲ ਜਲਦ ਆਉਣਗੇ। ਉਨ੍ਹਾਂ ਕਿਹਾ ਪੰਜਾਬ ਦੇ ਨਾਲ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਰਹੇ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਉਹ 1500 ਸਮਾਰਟ ਸਕੂਲਾਂ ਦਾ ਸੁਫ਼ਨਾ ਵੀ ਪੂਰਾ ਕਰਨਗੇ।