
ਗੁਰਦਾਸਪੁਰ 05,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਸਭ ਦੀਆਂ ਨਜ਼ਰ ਇਨ੍ਹਾਂ ਨਤੀਜਿਆਂ ‘ਤੇ ਹਨ।ਇਸ ਵਿਚਾਲੇ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ ‘ਚ ਚੋਣਾਂ ਦੀ ਰੰਜਿਸ਼ ਨੂੰ ਲੈਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੇਰ ਰਾਤ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ‘ਤੇ ਹਮਲਾ ਕੀਤਾ ਗਿਆ।
ਹਮਲਾਵਰਾਂ ਨੇ ਘਰ ਉਪਰ ਪੱਥਰਾਅ ਕੀਤਾ ਅਤੇ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕਾਂਗਰਸੀ ਸਰਪੰਚ ਉਪਰ ਇਸ ਹਮਲੇ ਦੇ ਆਰੋਪ ਲਗਾਏ ਹਨ।ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਦਲਜੀਤ ਕੌਰ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜਿਸ ਦਿਨ ਚੋਣਾਂ ਸਨ ਉਸ ਦਿਨ ਵੀ ਕਾਂਗਰਸੀ ਸਰਪੰਚ ਬੂਥ ਉੱਪਰ ਆਕੇ ਜਾਅਲੀ ਵੋਟਾਂ ਪਵਾਉਣੀਆਂ ਚਾਹੁੰਦਾ ਸੀ ਜਿਸ ਤੇ ਇਨ੍ਹਾਂ ਦੋਨਾਂ ਵਿਚਕਾਰ ਝੜਪ ਹੋਈ ਸੀ।
ਉਨ੍ਹਾਂ ਕਿਹਾ ਕਿ ਉਸੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਮਰਥਕਾਂ ਸਮੇਤ ਦੇਰ ਰਾਤ ਉਨ੍ਹਾਂ ਦੇ ਘਰ ਉੱਪਰ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੇ ਘਰ ਉਪਰ ਪੱਥਰਾਅ ਕੀਤਾ ਗਿਆ ਹੈ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਪੁਲਿਸ ਨੇ ਰਾਜਨੀਤਿਕ ਸ਼ਹਿ ਉੱਪਰ ਉਨ੍ਹਾਂ ‘ਤੇ ਹੀ ਮਾਮਲਾ ਦਰਜ ਕੀਤਾ ਸੀ ਅਤੇ ਹੁਣ ਵੀ ਪੁਲੀਸ ਢਿੱਲੀ ਕਾਰਵਾਈ ਕਰ ਰਹੀ ਹੈ।
