
ਮਾਨਸਾ, 11 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਵਿਧਾਨ ਸਭਾ ਚੋਣਾ-2022 ਸਬੰਧੀ 20 ਫਰਵਰੀ ਨੂੰ ਹੋਣ ਜਾ ਰਹੀ ਪੋਿਗ ਦੇ ਮੱਦੇਨਜ਼ਰ ਅੱਜ ਚੋਣ ਅਮਲੇ ਦੀ ਦੂਜੀ ਰਿਹਰਸਲ ਕਰਵਾਈ ਗਈ। ਇਸ ਮੌਕੇ ਚੋਣ ਅਮਲੇ ਨੂੰ ਹਦਾਇਤ ਕੀਤੀ ਗਈ ਕਿ ਚੋਣ ਪ੍ਰਿਆ ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਚੋਣਾਂ ਦੀ ਸਮੁੱਚੀ ਪ੍ਰਿਆ ਤੋਂ ਭਲੀ-ਭਾਂਤ ਜਾਣੂ ਹੋ ਲਿਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 96-ਮਾਨਸਾ ਦੇ ਚੋਣ ਅਮਲੇ ਦੀ ਰਿਹਰਸਲ ਸਥਾਨਕ ਸਰਕਾਰੀ ਨਹਿਰੂ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ, 97-ਸਰਦੂਲਗੜ ਦੀ ਰਿਹਰਸਲ ਸ. ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੁਨਿਵਰਸਿਟੀ ਕਾਲਜ ਸਰਦੂਲਗੜ ਵਿਖੇ ਅਤੇ 98-ਬੁਢਲਾਡਾ ਦੇ ਚੋਣ ਅਮਲੇ ਦੀ ਰਿਹਰਸਲ ਮਨੂਵਾਟਿਕਾ ਸਕੂਲ ਵਿਖੇ ਕਰਵਾਈ ਗਈ। ਉਨਾਂ ਚੋਣਾਂ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਸਾਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਲੋਕਤੰਤਰ ਦੇ ਇਸ ਅਹਿਮ ਅੰਗ ਚੋਣਾਂ ਵਿੱਚ ਸਾਨੂੰ ਡਿਊਟੀ ਨਿਭਾਉਣ ਦਾ ਮੌਕਾ ਮਿਲਿਆ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਸੌਂਪੀ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਇਆ ਜਾਵੇ। ਜ਼ਿਲਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਵਿਧਾਨ ਸਭਾ ਲਈ ਵੋਟਾਂ 20 ਫਰਵਰੀ ਨੂੰ ਪੈਣਗੀਆਂ ਅਤੇ ਇਸਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸਾਸਨ ਵੱਲੋਂ ਜ਼ਿਲੇ ਅੰਦਰ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਨੇਪਰੇ ਚੜਾਇਆ ਜਾਵੇਗਾ।
