*ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਰਾਹਤ, ਕੋਰੋਨਾ ਪਾਬੰਦੀਆਂ ‘ਚ ਢਿੱਲ, ਜਾਣੋ ਨਵੇਂ ਰੂਲ*

0
168

ਚੰਡੀਗੜ੍ਹ 31,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਚੋਣ ਕਮਿਸ਼ਨ ਨੇ ਕੋਰੋਨਾ ਕਰਕੇ ਲਾਈਆਂ ਪਾਬੰਦੀਆਂ ਤੋਂ ਸਿਆਸੀ ਪਾਰਟੀਆਂ ਨੂੰ ਕੁਝ ਰਾਹਤ ਦਿੱਤੀ ਹੈ। ਸਿਆਸੀ ਪਾਰਟੀਆਂ ਹੁਣ ਇੱਕ ਹਜ਼ਾਰ ਲੋਕਾਂ ਤੱਕ ਇਕੱਠ ਕਰਕੇ ਚੋਣ ਮੀਟਿੰਗਾਂ ਕਰ ਸਕਣਗੀਆਂ। ਇਸ ਦੇ ਨਾਲ ਹੀ ਘਰ-ਘਰ ਪ੍ਰਚਾਰ ਲਈ 20 ਲੋਕ ਇਕੱਠੇ ਜਾ ਸਕਦੇ ਹਨ। ਚੋਣ ਕਮਿਸ਼ਨ ਜਲਦੀ ਹੀ ਇਸ ਬਾਰੇ ਅਧਿਕਾਰਤ ਬਿਆਨ ਜਾਰੀ ਕਰੇਗਾ।


ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਨਡੋਰ ਵਿੱਚ 500 ਲੋਕਾਂ ਦੀ ਮੀਟਿੰਗ ਕਰਨ ਦੀ ਛੋਟ ਹੋਵੇਗੀ। ਡੋਰ ਟੂ ਡੋਰ ਪ੍ਰਚਾਰ ਲਈ ਹੁਣ 10 ਦੀ ਬਜਾਏ 20 ਲੋਕ ਜਾ ਸਕਦੇ ਹਨ। ਇਸ ਤੋਂ ਇਲਾਵਾ 300 ਦੀ ਬਜਾਏ 500 ਲੋਕ ਇਨਡੋਰ ਮੀਟਿੰਗ ਕਰ ਸਕਣਗੇ। ਯਾਦ ਰਹੇ ਕੋਰੋਨਾ ਕਾਰਨ ਚੋਣ ਕਮਿਸ਼ਨ ਨੇ ਪਾਬੰਦੀ ਲਗਾਈ ਸੀ।

NO COMMENTS