*ਚੋਣ ਨਿਗਰਾਨਾਂ ਵਲੋਂ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗਅਤੇ ਸਿਕਾਇਤ ਸੈੱਲ ਦਾ ਕੀਤਾ ਦੌਰਾ*

0
44

ਮਾਨਸਾ,  05 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਉਤੇ ਜ਼ਿਲੇ ਦੇ 3 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਰਾਹੀਂ ਕੀਤੇ ਜਾਣ ਵਾਲੇ ਖਰਚ ਉਤੇ ਨਜ਼ਰ ਰੱਖਣ ਲਈ ਜ਼ਿਲਾ ਪੱਧਰ ’ਤੇ ਬਣਾਈ ਗਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਅਤੇ ਸ਼ਿਕਾਇਤ ਸੈੱਲ ਦਾ ਬੀਤੀ ਰਾਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ ਆਬਜ਼ਰਵਰ ਸ਼੍ਰੀ ਚੰਦਰੇਸ਼ ਕੁਮਾਰ ਨੇ ਅਚਨਚੇਤ ਦੌਰਾ ਕੀਤਾ ਅਤੇ ਉਥੇ ਕੀਤੇ ਜਾ ਰਹੇ ਕੰਮ ਦੀ ਪੜਤਾਲ ਕੀਤੀ। ਇਸ ਮੌਕੇ ਉਨਾਂ ਦੇ ਨਾਲ ਜ਼ਿਲਾ ਚੋਣ ਅਫਸਰ ਸ੍ਰੀ ਮਹਿੰਦਰ ਪਾਲ ਵੀ ਮੌਜੂਦ ਸਨ।  ਚੋਣ ਨਿਗਰਾਨ ਅਧਿਕਾਰੀ ਸ੍ਰੀ ਚੰਦਰੇਸ਼ ਕੁਮਾਰ ਨੇ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ ਅਤੇ ਸੋਸ਼ਲ ਮੀਡੀਆ ਵਿਚ ਇਸ਼ਤਹਾਰ ਦੇਣ ਲਈ ਐਮ. ਸੀ. ਐਮ. ਸੀ. ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਕਮੇਟੀ ਇਸ ਦੀ ਜਿੱਥੇ ਸਕਰਪਿਟ ਵੇਖੇ, ਉਥੇ ਇਸ਼ਤਿਹਾਰ ਬਨਾਉਣ ’ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇ ਅਤੇ ਇਹ ਸਾਰਾ ਖਰਚ ਉਮੀਦਵਾਰ ਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾਵੇ। ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171 ਐਚ. ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ।  ਉਨਾਂ  ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।  ਜਿਲਾ ਚੋਣ ਅਫ਼ਸਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸਾਰੇ ਚੋਣ ਨਿਗਰਾਨ ਸਥਾਨਕ ਮੰਡੀ ਬੋਰਡ ਦੇ ਗੈਸਟ ਹਾਉਸ ਵਿਖੇ ਠਹਿਰੇ ਹੋਏ ਹਨ ਅਤੇ ਕਿਸੇ ਵੀ ਤਰਾਂ ਦੀ ਸ਼ਿਕਾਇਤ ਜਾਂ ਲੋੜ ਲਈ ਇਨਾਂ ਨੂੰ ਰੋਜਾਨਾ ਸਵੇਰੇ 10.30 ਤੋਂ ਸਵੇਰੇ 11:30 ਵਜੇ ਤੱਕ ਮਿਲਿਆ ਜਾ ਸਕਦਾ ਹੈ।  ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ, ਐਕਸ਼ੀਅਨ ਬੀ.ਐਂਡ.ਆਰ.-ਕਮ-ਨੋਡਲ ਅਫ਼ਸਰ ਸ਼ਿਕਾਇਤ ਸੈਲ ਪਿਯੂਸ਼ ਅਗਰਵਾਲ ਅਤੇ ਸੁਪਰਡੈਂਟ ਜਗਸੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here