*ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਪੰਜਾਬ ਸਿਆਸਤ ਨੂੰ ਲੈ ਕੇ ਅਟਕਲਾਂ ਤੇਜ਼*

0
44

ਨਵੀਂ ਦਿੱਲੀ 13,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਮੁਲਾਕਾਤ ਜਾਰੀ ਹੈ। ਸੂਤਰਾਂ ਅਨੁਸਾਰ ਪ੍ਰਿਯੰਕਾ ਗਾਂਧੀ, ਕੇਸੀ ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਮੀਟਿੰਗ ਵਿੱਚ ਮੌਜੂਦ ਹਨ। ਅਟਕਲਾਂ ਹਨ ਕਿ ਪ੍ਰਸ਼ਾਂਤ ਕਿਸ਼ੋਰ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਪੰਜਾਬ ਬਾਰੇ ਵਿਚਾਰ ਵਟਾਂਦਰੇ ਕਰਨਗੇ।

ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਅਤੇ ਸੰਸਥਾ ਦੇ ਜਨਰਲ ਸਕੱਤਰ ਦੀ ਗਾਂਧੀ ਪਰਿਵਾਰ ਦੇ ਇੱਕ ਮੈਂਬਰ ਨਾਲ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਕਾਂਗਰਸ ਦਰਮਿਆਨ ਚਲ ਰਹੇ ਕਲੇਸ਼ ਦਾ ਹੱਲ ਜਲਦ ਨਿਕਲ ਸਕਦਾ ਹੈ।

ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਸੀ ਅਤੇ ਉਸ ਤੋਂ ਬਾਅਦ ਕਿਸ਼ੋਰ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ।

ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਮਹੀਨੇ ਪ੍ਰਸ਼ਾਂਤ ਕਿਸ਼ੋਰ ਨੇ ਐਨਸੀਪੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਤਿੰਨ ਵਾਰ ਮੁਲਾਕਾਤ ਕੀਤੀ ਸੀ। ਪਵਾਰ ਨਾਲ ਇਨ੍ਹਾਂ ਮੁਲਾਕਾਤਾਂ ਨੇ ਵਿਰੋਧੀ ਪਾਰਟੀਆਂ ਦੇ ਇਕੱਠੇ ਹੋ ਕੇ ਭਾਜਪਾ ਦੇ ਖ਼ਿਲਾਫ਼ ਤੀਸਰਾ ਮੋਰਚਾ ਬਣਾਉਣ ਦੀਆਂ ਅਟਕਲਾਂ ਨੂੰ ਤੇਜ਼ ਕਰ ਦਿੱਤਾ ਸੀ।

ਨਾਲ ਹੀ ਇਹ ਵੀ ਦੱਸ ਦਈਏ ਕਿ ਪ੍ਰਸ਼ਾਂਤ ਕਿਸ਼ੋਰ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਅਤੇ ਤਾਮਿਲਨਾਡੂ ਵਿੱਚ ਡੀਐਮਕੇ ਗੱਠਜੋੜ ਦੀ ਅਹਿਮ ਭੂਮਿਕਾ ਨਿਭਾਈ।

NO COMMENTS