*ਚੋਥੀ ਵਾਰ ਬੀਬਾ ਬਾਦਲ ਭਾਰੀ ਵੋਟਾਂ ਨਾਲ ਜਿੱਤ ਕੇ ਇਤਿਹਾਸ ਸਿਰਜਣਗੇ:ਰਣਬੀਰ ਢਿੱਲੋਂ*

0
109

ਬੁਢਲਾਡਾ 4 ਮਈ(ਸਾਰਾ ਯਹਾਂ/ਮੁੱਖ ਸੰਪਾਦਕ)ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਅਕਾਲੀ ਦਲ ਸਰਗਰਮ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਨ੍ਹਾਂ ਦੀ ਟੀਮ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਯਕੀਨੀ ਬਣਾਉਣ ਲਈ ਬੁਢਲਾਡਾ ਹਲਕੇ ਵਿੱਚ ਐੱਸ.ਓ.ਆਈ ਦੀ ਟੀਮ ਨੇ ਮੋਰਚਾ ਸੰਭਾਲ ਲਿਆ ਹੈ। ਦਿਨ ਵੇਲੇ ਉਹ ਪਿੰਡ-ਪਿੰਡ ਅਤੇ ਰਾਤ ਸਮੇਂ ਸ਼ਹਿਰ ਦੇ ਲੋਕਾਂ ਨਾਲ ਤਾਲਮੇਲ ਕਰਕੇ ਬੀਬੀ ਹਰਮਿਸਰਤ ਕੌਰ ਬਾਦਲ ਹੱਕ ਵਿੱਚ ਅਕਾਲੀ ਸਰਕਾਰ ਸਮੇਂ ਹੋਏ ਕੰਮਾਂ ਦੇ ਨਾਮ ਤੇ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ਵਿੱਚ ਉਠਾਏ ਮੁੱਦਿਆਂ ਦੀ ਜਾਣਕਾਰੀ ਦੇ ਰਹੇ ਹਨ।

ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਐੱਸ.ਓ.ਆਈ ਟੀਮ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਐੱਸ.ਓ.ਆਈ ਦੇ ਕੋਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਚੱਕ ਅਲੀਸ਼ੇਰ, ਧਰਮਪੁਰਾ, ਉੱਡਤ ਸੈਦੇਵਾਲਾ, ਅੱਕਾਂਵਾਲੀ, ਗਾਮੀਵਾਲਾ ਅਤੇ ਬੋਹਾ ਸ਼ਹਿਰ ਦੇ ਵਾਰਡਾਂ ਵਿੱਚ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੇ ਸੁਖਾਵੇਂ ਮਾਹੌਲ ਵਿੱਚ ਮੀਟਿੰਗਾਂ ਕੀਤੀਆਂ ਅਤੇ ਬੀਬਾ ਬਾਦਲ ਨੂੰ ਭਾਰੀ ਵੋਟਾਂ ਪਾਉਣ ਦਾ ਵਿਸ਼ਵਾਸ਼ ਦਿੱਤਾ ਹੈ। ਸ: ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਤਕੜਾ ਹੁੰਦਾ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਇੱਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਜੋ ਹਰ ਵਰਗ ਦੀ ਮੁਸ਼ਕਿਲ ਨੇੜੇ ਹੋ ਕੇ ਹੱਲ ਕਰਦਾ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਚੋਥੀ ਵਾਰ ਬੀਬਾ ਬਾਦਲ ਭਾਰੀ ਵੋਟਾਂ ਨਾਲ ਜਿੱਤ ਕੇ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਇਸ ਮੌਕੇ ਉਨ੍ਹਾਂ ਦੀ ਟੀਮ ਦੇ ਮੈਂਬਰ ਅਤੇ ਪਿੰਡਾਂ ਦੇ ਲੋਕ ਵੀ ਹਾਜਰ ਸਨ

NO COMMENTS