*ਚੰਗੀ ਸਿਹਤ ਲਈ ਵਾਤਾਵਰਣ ਦੀ ਸੰਭਾਲ ਅਤਿ ਜ਼ਰੂਰੀ ਹੈ: ਡਾ ਸੁਖਵਿੰਦਰ ਸਿੰਘ ਸਿਵਲ ਸਰਜਨ ਮਾਨਸਾ*

0
27

ਮਾਨਸਾ , 05 ਜੂਨ;- (ਸਾਰਾ ਯਹਾਂ/ਬੀਰਬਲ ਧਾਲੀਵਾਲ) ਸਿਵਲ ਸਰਜਨ ਮਾਨਸਾ ਨੇ ਆਪਣੀ ਰਿਹਾਇਸ ,ਕੁਆਟਰਜ ਅਤੇ ਸਿਵਲ ਹਸਪਤਾਲ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਵਾਤਾਵਰਣ ਦਿਵਸ ਮਨਾਉਣ ਲਈ ਇਸ ਸਾਲ ਦਾ ਵਿਸ਼ਾ “ਵਾਤਾਵਰਣ ਪ੍ਰਣਾਲੀ ਬਹਾਲੀ” ਹੈ ਜੋ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ‘ਤੇ ਕੇਂਦ੍ਰਤ ਹੈ।ਵਾਤਾਵਰਣ ਦਿਵਸ ਦੇ ਮੌਕੇ ਤੇ ਸਿਵਲ ਸਰਜਨ ਮਾਨਸਾ ਡਾ. ਸੁਖਵਿੰਦਰ ਸਿੰਘ ਨੇ ਦਫ਼ਤਰ ਵਿੱਚ ਪੌਦੇ ਲਗਾਏ ਅਤੇ ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ “ਜਨਤਾ ਦੀ ਭਾਗੀਦਾਰੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਨਵੀਨ ਉਪਾਵਾਂ ਦੀ ਚੋਣ ਕਰਕੇ ਅਸੀਂ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ।” ਸਾਡੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਆਸਪਾਸ ਦੇ ਇਲਾਕਿਆਂ ਵਿਚ ਸਫਾਈ ਦੀਆਂ ਗਤੀਵਿਧੀਆਂ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ ਕਰਕੇ ਸਾਡੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜ਼ਾ ਕੀਤਾ ਜਾ ਸਕਦਾ ਹੈ। ਇਸ ਮਹਾਂਮਾਰੀ ਦੇ ਦੌਰ ਵਿਚ, ਦੁਨੀਆ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫ਼ਾ ਹਨ, ਜਿਸ ਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਇਸ ਵਾਤਾਵਰਣ ਦਿਵਸ ਤੇ ਸਾਨੂੰ ਰਵਾਇਤੀ ਢੰਗ ਨਾਲ ਖਪਤ ਕਰਨ ਵਾਲੇ ਸਾਧਨਾਂ ਵੱਲ ਵਾਪਸ ਮੁੜਨ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ। ਕੁਦਰਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਨੂੰ ਪ੍ਰਾਪਤ ਕਰਨ ਦਾ ਟੀਚਾ ਸਾਡੀ ਦ੍ਰਿੜਤਾ ਅਤੇ ਵਚਨਬੱਧਤਾ ਤੇ ਨਿਰਭਰ ਕਰਦਾ ਹੈ ਤਾਂ ਜੋ ਦੇਸ਼ ਵਿਚ ਦਰਿਆਵਾਂ, ਪਹਾੜਾਂ ਅਤੇ ਦਰੱਖਤਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ।ਅੰਤ ਵਿੱਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਬਰਸਾਤੀ ਮੌਸਮ ਸਮੇਂ,’ ਹਰ ਮਨੁੱਖ ਲਾਵੇ ਇਕ ਰੁੱਖ’ ਨੂੰ ਮੁੱਖ ਰੱਖ ਕੇ ਜਿੱਥੇ ਵੀ ਖਾਲੀ ਜਮੀਨ ਹੋਵੇ ਰੁੱਖ ਜਰੂਰ ਲਾਵੇ,ਤਾਂਕਿ ਆਉਣ ਵਾਲੇ ਸਮੇਂ ਵਿੱਚ ਆਕਸੀਜਨ ਦੀ ਘਾਟ ਨ ਹੋਵੇ ਅਤੇ ਵਾਤਾਵਰਣ ਸ਼ੁੱਧ ਰਹੇ। ਇਸ ਸਮੇਂ ਉਨਾਂ ਨਾਲ ਡਾ ਰਣਜੀਤ ਸਿੰਘ ਰਾਏ ,ਭਰਪੂਰ ਸਿੰਘ ਡਰਾਈਵਰ, ਸੋਨੂੰ, ਘਨਈਆ ਲਾਲ ਅਤੇ ਮਾਸ ਮੀਡੀਆ ਵਿੰਗ ਤੌਂ ਸੁਖਮੰਦਰ ਸਿੰਘ ਜਿਲਾ ਮਾਸ ਮੀਡੀ ਆਫਸਰ, ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਅਤੇ ਹੋਰ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here