
ਚੰਡੀਗੜ੍ਹ 1 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸੈਕਟਰ 25 ‘ਚ ਇੱਕ ਲੜਕੀ ਤੇ ਲੜਕੇ ਵਲੋਂ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਦੋਵਾਂ ਨੇ ਉਸ ‘ਤੇ ਕਈ ਵਾਰ ਨੁਕੀਲੀ ਚੀਜ਼ ਨਾਲ ਵਾਰ ਕੀਤੇ। ਜਿਸ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਲੋਕਾਂ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਨੌਜਵਾਨ ਨੂੰ ਚੰਡੀਗੜ੍ਹ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ। ਉਸ ਦਾ ਇਲਾਜ ਚੱਲ ਰਿਹਾ ਹੈ। ਨੌਜਵਾਨ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਿਹਾ ਹੈ।
ਹਾਲਾਂਕਿ ਲੜਕੇ ਅਤੇ ਲੜਕੀ ਨੇ ਅਜਿਹਾ ਕਿਉਂ ਕੀਤਾ ਇਸ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
