
ਚੰਡੀਗੜ੍ਹ 2 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਚੰਡੀਗੜ੍ਹ ਵਿੱਚ ਯੂਥ ਕਾਂਗਰਸ ਤੇ NSUI ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਖੱਟਰ ਖ਼ਿਲਾਫ਼ ਹੱਲਾ ਬੋਲ ਦਿੱਤਾ। ਯੂਥ ਕਾਂਗਰਸ ਦੇ ਵਰਕਰਾਂ ਦੀ ਮੰਗ ਹੈ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਜਿਸ ਤਰ੍ਹਾਂ ਹਰਿਆਣੇ ਵਿੱਚ ਕਿਸਾਨਾਂ ‘ਤੇ ਤਾਕਤ ਵਰਤੀ ਗਈ ਹੈ, ਉਹ ਗਲਤ ਹੈ। ਇਸ ਸਮੇਂ ਦੌਰਾਨ ਪੁਲਿਸ ਨੇ ਯੂਥ ਕਾਂਗਰਸ ਦੇ ਲੋਕਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ।
