*ਚੰਡੀਗੜ੍ਹ ‘ਚ ਗਣਤੰਤਰ ਦਿਵਸ ਮੌਕੇ ਲਿਖੇ ਗਏ ਖਾਲਿਸਤਾਨੀ ਨਾਅਰੇ , SFJ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਚੇਤਾਵਨੀ*

0
32

(ਸਾਰਾ ਯਹਾਂ/ਬਿਊਰੋ ਨਿਊਜ਼ ) : ਗਣਤੰਤਰ ਦਿਵਸ ਮੌਕੇ (Republic Day) ਚੰਡੀਗੜ੍ਹ ਦੇ ਸੈਕਟਰ- 42 ਸਥਿਤ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ਦੇ ਦੋਵੇਂ ਪਾਸੇ ਖਾਲਿਸਤਾਨ ਜ਼ਿੰਦਾਬਾਦ (Khalistani slogans) ਅਤੇ ਸਿੱਖਸ ਫਾਰ ਜਸਟਿਸ (ਐਸਐਫਜੇ) ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਨੀਲੇ ਸਪਰੇਅ ਪੇਂਟ ਨਾਲ ਲਿਖੇ ਗਏ ਹਨ। ਚੰਡੀਗੜ੍ਹ ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ ਕਿ ਇਹ ਕਿਸ ਦੀ ਸ਼ਰਾਰਤ ਹੈ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 42 ਦੀ ਹੈ, ਜਿਥੇ ਬੇਅੰਤ ਸਿੰਘ ਮੈਮੋਰੀਅਲ ਦੇ ਬਾਹਰ ਲੱਗੇ ਬੋਰਡ ‘ਤੇ ਅਣਪਛਾਤੇ ਲੋਕਾਂ ਵੱਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਫਰਨੀਚਰ ਮਾਰਕੀਟ ਦੇ ਸਾਹਮਣੇ ਲੱਗੇ ਇਸ ਬੋਰਡ ਦੇ ਦੋਵੇਂ ਪਾਸੇ ਪੰਜਾਬੀ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ।  ਇਸਦੇ ਨਾਲ ਹੀ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚੇਤਾਵਨੀ ਵੀ ਜਾਰੀ ਕੀਤੀ ਹੈ। ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਪੰਨੂੰ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਬੇਅੰਤ ਸਿੰਘ ਯਾਦਗਾਰੀ ਬੋਰਡ ’ਤੇ ਖਾਲਿਸਤਾਨ ਪੱਖੀ ਸਿੱਖਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹਨ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖਾਲਿਸਤਾਨੀ ਸਿੱਖਾਂ ਦੀਆਂ ਵੋਟਾਂ ਅਤੇ ਨੋਟਾਂ ਨੂੰ ਲੈ ਕੇ ਸੀ.ਐਮ. ਬਣਕੇ ਸਿੱਖ ਕੌਮ ਵਿਰੁੱਧ ਜੰਗ ਲੜ ਰਹੇ ਹਨ ਅਤੇ ਤਿਰੰਗਾ ਝੰਡਾ ਲਹਿਰਾ ਰਹੇ ਹਨ। ਵੀਡੀਓ ਵਿੱਚ ਕਿਹਾ ਜਾ ਰਿਹਾ ਹੈ ਕਿ ਅੱਜ ਵੀ ਭਗਵੰਤ ਮਾਨ ਦੇ ਹੱਥ ਵਿੱਚ ਤਿਰੰਗਾ ਹੈ। ਇਸ ਤੋਂ 2 ਦਿਨ ਪਹਿਲਾਂ ਬਠਿੰਡਾ ਵਿੱਚ ਵੀ 2 ਜਗ੍ਹਾ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਅੱਜ ਝੰਡਾ ਲਹਿਰਾਇਆ ਗਿਆ ਹੈ ਪਰ ਉਸ ਤੋਂ ਪਹਿਲਾਂ ਹੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਜਾਣਕਾਰੀ ਅਨੁਸਾਰ ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੀ ਕੰਧ ਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀਆਂ ਦੀਆਂ ਦੀਵਾਰਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ।
ਦੱਸ ਦੇਈਏ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ। ਪਿਛਲੇ ਦਿਨੀਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਆਮ ਤੌਰ ‘ਤੇ ਇਹ ਨਾਅਰੇ ਕਿਸੇ ਵੀ ਸਰਕਾਰੀ ਜਾਂ ਜਨਤਕ ਸਥਾਨ ਦੇ ਨੇੜੇ ਲਿਖੇ ਜਾਂਦੇ ਹਨ, ਜਦੋਂ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਕ ਮੰਦਰ ਦੀ ਕੰਧ ‘ਤੇ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਦੀ ਘਟਨਾ ਸਾਹਮਣੇ ਆ ਚੁੱਕੀ ਹੈ।

NO COMMENTS