*ਚੰਡੀਗੜ੍ਹ ‘ਚ ਪਹੁੰਚੇ ਕਿਸਾਨਾਂ ਦੇ ਕਾਫ਼ਲੇ, ਸੈਕਟਰ 34 ਦੇ ਗਰਾਊਂਡ ‘ਚ ਲਾਏ ਡੇਰੇ, ਮੰਗਾ ਮਨਵਾਉਣ ਤੱਕ ਡਟਣ ਦਾ ਐਲਾਨ, ਵੱਡੀ ਗਿਣਤੀ ‘ਚ ਪੁਲਿਸ ਬਲ ਤੈਨਾਤ*

0
19

0`1 ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼) ਚੰਡੀਗੜ੍ਹ ਦੇ ਸੈਕਟਰ 34 ਦੇ ਦੁਸ਼ਹਿਰਾ ਗਰਾਊਂਡ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਪੰਜ ਦਿਨਾਂ ਤੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੱਕਾ ਮੋਰਚਾ ਵੀ ਲਾਇਆ ਜਾ ਸਕਦਾ ਹੈ।
ਚੰਡੀਗੜ੍ਹ ਦੇ ਸੈਕਟਰ 34 ਦੇ ਦੁਸ਼ਹਿਰਾ ਗਰਾਊਂਡ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਪੰਜ ਦਿਨਾਂ ਤੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੱਕਾ ਮੋਰਚਾ ਵੀ ਲਾਇਆ ਜਾ ਸਕਦਾ ਹੈ। ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਤੈਨਾਤ ਕੀਤਾ ਗਿਆ ਹੈ।

ਜ਼ਿਕਰ ਕਰ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਐਤਵਾਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾ ਰਿਹਾ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਦੁਪਹਿਰ 12 ਵਜੇ ਤੱਕ ਉੱਥੇ ਪਹੁੰਚਣੇ ਸ਼ੁਰੂ ਹੋ ਗਏ ਹਨ। 

ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 34 ਦੁਸਹਿਰਾ ਗਰਾਊਂਡ ਵਿੱਚ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਕਿਸਾਨ ਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ। ਅਜਿਹੇ ਵਿੱਚ ਯੂਨੀਅਨ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਕੀ ਫੈਸਲਾ ਲੈਂਦੀ ਹੈ। ਸੈਸ਼ਨ 4 ਸਤੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। 

LEAVE A REPLY

Please enter your comment!
Please enter your name here