*ਚੰਡੀਗੜ੍ਹ ‘ਚ ਲਾਗੂ ਨਾਈਟ ਕਰਫਿਊ, ਪ੍ਰਸ਼ਾਸਨ ਵਲੋਂ ਅਲਰਟ, ਲੱਗ ਸਕਦਾ ਵੀਕਐਂਡ ਕਰਫਿਊ*

0
44

ਚੰਡੀਗੜ੍ਹ 06ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਪ੍ਰਸ਼ਾਸਨ ਵਲੋਂ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਦਰਮਿਆਨ ਚੰਡੀਗੜ੍ਹ ‘ਚ ਨਾਈਟ ਕਰਫਿਊ ਲਾਗੂ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਕੱਲ੍ਹ 7 ਅਪ੍ਰੈਲ ਤੋਂ ਨਾਈਟ ਕਰਫਿਊ ਲਾਗੂ ਹੋ ਜਾਵੇਗਾ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਜਾਰੀ ਰਹੇਗਾ। 

ਇਸ ਦਰਮਿਆਨ ਇਕੱਠ ‘ਤੇ ਰੋਕ ਲਗਾਈ ਗਈ ਹੈ। ਨਾਈਟ ਕਰਫਿਊ ਦੌਰਾਨ ਪਾਰਟੀਆਂ, ਗੈਰ-ਜ਼ਰੂਰੀ ਇਕੱਠ ਆਦਿ ‘ਤੇ ਪਾਬੰਦੀ ਹੋਵੇਗੀ। ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਦਮ ਚੁੱਕਿਆ ਜਾਵੇਗਾ। ਇੰਨਾ ਹੀ ਨਹੀਂ ਜੇਕਰ ਲੋਕ ਗਾਈਡਲਾਈਨਜ਼ ਦੀ ਪਾਲਣਾ ਨਹੀਂ ਕਰਦੇ ਤਾਂ ਵੀਕਐਂਡ ਕਰਫਿਊ ਵੀ ਲਗਾਇਆ ਜਾ ਸਕਦਾ ਹੈ। 

ਉਧਰ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਅੱਜ ਤੋਂ 30 ਅਪ੍ਰੈਲ ਤਕ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਤੁਰੰਤ ਪ੍ਰਭਾਵ ਨਾਲ ਇਸ ਨੂੰ ਮੰਗਲਵਾਰ ਰਾਤ 10 ਵਜੇ ਤੋਂ ਲਾਗੂ ਕਰ ਦਿੱਤਾ ਗਿਆ ਹੈ। ਹੁਣ ਅੱਜ ਤੋਂ 30 ਅਪ੍ਰੈਲ ਤਕ ਹਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਸ਼ਹਿਰ ‘ਚ ਕਰਫ਼ਿਊ ਰਹੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੇਜਰੀਵਾਲ ਨੇ ਕਿਹਾ ਸੀ ਕਿ ਰਾਸ਼ਟਰੀ ਰਾਜਧਾਨੀ ਕੋਵਿਡ-19 ਦੀ ਚੌਥੀ ਲਹਿਰ ‘ਚੋਂ ਲੰਘ ਰਹੀ ਹੈ। ਉਂਜ ਸਰਕਾਰ ਨੇ ਲੌਕਡਾਊਨ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਹੈ।

ਦਿੱਲੀ ਸਰਕਾਰ ਨੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਸਾਰੀਆਂ ਐਮਰਜੈਂਸੀ ਸੇਵਾਵਾਂ ਅਤੇ ਐਮਰਜੈਂਸੀ ਸਾਮਾਨ ਨੂੰ ਛੱਡ ਕੇ ਹਰੇਕ ਤਰ੍ਹਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਨਾਈਟ ਕਰਫਿਊ ਦੌਰਾਨ ਐਮਰਜੈਂਸੀ ਸੇਵਾਵਾਂ ਤੇ ਐਮਰਜੈਂਸੀ ਸਾਮਾਨ ਦੀ ਮੂਵਮੈਂਟ ਨੂੰ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ। ਕੋਰੋਨਾ ਮਾਮਲਿਆਂ ‘ਚ ਵਾਧੇ ਵਾਲੇ ਦੂਜੇ ਸੂਬੇ ਜਿਵੇਂ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ‘ਚ ਪਹਿਲਾਂ ਹੀ ਰਾਤ ਦਾ ਕਰਫ਼ਿਊ ਲਗਾਇਆ ਜਾ ਚੁੱਕਾ ਹੈ।

LEAVE A REPLY

Please enter your comment!
Please enter your name here