*ਚੰਡੀਗੜ੍ਹ ‘ਚ ਸਿਰਫ ਸਿੱਖ ਔਰਤਾਂ ਬਗੈਰ ਹੈਲਮੇਟ ਚਲਾ ਸਕਣਗੀਆਂ ਦੋਪਹੀਆ ਵਾਹਨ, ਬਾਕੀਆਂ ਦੇ ਕੱਟ ਰਹੇ ਧੜਾ-ਧੜ ਚਲਾਨ*

0
34

ਚੰਡੀਗੜ੍ਹ 13 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ )  : ਟ੍ਰੈਫਿਕ ਪੁਲਿਸ ਨੇ ਚੰਡੀਗੜ੍ਹ ਵਿੱਚ ਬਗੈਰ ਹੈਲਮੇਟ ਪਾਏ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਉਪਰ ਸਖਤੀ ਸ਼ੁਰੂ ਕਰ ਦਿੱਤਾ ਹੈ। ਹੁਣ ਸਿਰਫ ਸਿੱਖ ਔਰਤਾਂ ਨੂੰ ਹੀ ਹੈਲਮੇਟ ਤੋਂ ਛੋਟ ਮਿਲੇਗੀ। ਇਸ ਤੋਂ ਇਲਾਵਾ ਜਿਹੜੀਆਂ ਔਰਤਾਂ ਹੈਲਮੇਟ ਨਹੀਂ ਪਾਉਣਗੀਆਂ, ਉਨ੍ਹਾਂ ਦੇ ਚਲਾਨ ਹੋ ਰਹੇ ਹਨ। 

ਪੁਲਿਸ ਨੇ ਇਸ ਬਾਰੇ ਕਾਰਵਾਈ ਸ਼ੁਰੂ ਵੀ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਦੀਆਂ ਜ਼ਿਆਦਾਤਰ ਔਰਤਾਂ ਨੂੰ ਇਸ ਗੱਲ ਦੀ ਜਾਣਕਾਰੀ ਹੀ ਨਹੀਂ ਕਿ ਬਿਨਾਂ ਹੈਲਮੇਟ ਤੋਂ ਦੋ ਪਹੀਆ ਵਾਹਨ ਚਲਾਉਣ ਤੇ ਪਿੱਛੇ ਬੈਠਣ ਕਰਕੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਹ ਆਨਲਾਈਨ ਚਲਾਨ ਘਰ-ਘਰ ਪਹੁੰਚ ਰਹੇ ਹਨ। ਚੰਡੀਗੜ੍ਹ ਦੀ ਐਸਐਸਪੀ (ਟ੍ਰੈਫਿਕ) ਮਨੀਸ਼ਾ ਚੌਧਰੀ ਨੇ ਔਰਤਾਂ ਨੂੰ ਚੰਡੀਗੜ੍ਹ ਦੀਆਂ ਸੜਕਾਂ ‘ਤੇ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਹਿਨਣ ਦੀ ਅਪੀਲ ਕੀਤੀ ਹੈ। 

ਐਸਐਸਪੀ ਨੇ ਦੱਸਿਆ ਕਿ ਬੀਤੀ ਮਾਰਚ ਵਿੱਚ ਔਰਤਾਂ ਲਈ ਹੈਲਮੇਟ ਰੈਲੀ ਕੱਢੀ ਗਈ ਸੀ। ਉਦੋਂ ਤੋਂ ਬਿਨਾਂ ਹੈਲਮੇਟ ਵਾਲੀਆਂ ਔਰਤਾਂ ਦੇ ਚਲਾਨ ਕੱਟਣ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਨ੍ਹਾਂ ਚਲਾਨਾਂ ਤੋਂ ਸਿਰਫ਼ ਸਿੱਖ ਔਰਤਾਂ ਨੂੰ ਹੀ ਛੋਟ ਹੈ। ਇਹ ਮਾਮਲਾ ਫਿਲਹਾਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਮਾਮਲੇ ਦੀ ਸੁਣਵਾਈ ਸਤੰਬਰ ਵਿੱਚ ਹੋਣੀ ਹੈ। ਸਿੱਖ ਔਰਤਾਂ ਭਾਵੇਂ ਪੱਗ ਬੰਨ੍ਹਣ ਜਾਂ ਨਾ, ਚਲਾਨ ਕੱਟਣ ਤੋਂ ਛੋਟ ਹੈ ਜਦਕਿ ਹੋਰ ਔਰਤਾਂ ਨੂੰ ਅਜਿਹੀ ਕੋਈ ਛੋਟ ਨਹੀਂ।

ਐਸਐਸਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਬਿਨਾਂ ਹੈਲਮੇਟ ਵਾਲੀਆਂ ਔਰਤਾਂ ਦੇ ਚਲਾਨ ਕੀਤੇ ਗਏ ਸਨ। ਇਹ ਕਦਮ ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

LEAVE A REPLY

Please enter your comment!
Please enter your name here