*ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਪਲਟੀ, ਚਾਲਕ ਤੇ ਕੰਡਕਟਰ ਸਣੇ 24 ਸਵਾਰੀਆਂ ਜ਼ਖ਼ਮੀ*

0
96

21 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼) ਚੰਡੀਗੜ੍ਹ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ ਹੈ। ਇਹ ਬੱਸ ਹਰਿਆਣਾ ਦੇ ਫਤਿਹਾਬਾਦ ਤੋਂ ਚੱਲੀ ਸੀ। ਬੱਸ ਵਿੱਚ ਸਵਾਰ 24 ਲੋਕ ਜ਼ਖਮੀ ਹੋਏ ਹਨ।
ਚੰਡੀਗੜ੍ਹ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ ਹੈ। ਇਹ ਬੱਸ ਹਰਿਆਣਾ ਦੇ ਫਤਿਹਾਬਾਦ ਤੋਂ ਚੱਲੀ ਸੀ। ਬੱਸ ਵਿੱਚ ਸਵਾਰ 24 ਲੋਕ ਜ਼ਖਮੀ ਹੋਏ ਹਨ।

ਪਿੰਡ ਵਾਸੀਆਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਟੋਹਾਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਸੜਕ ਦੀ ਮਾੜੀ ਹਾਲਤ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਮੌਕੇ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਜਾਣਕਾਰੀ ਅਨੁਸਾਰ ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਇਸੇ ਦੌਰਾਨ ਬੱਸ ਅਚਾਨਕ ਸੜਕ ਦੇ ਕਿਨਾਰੇ ਮਿੱਟੀ ਧਸਣ ਕਾਰਨ ਪਲਟ ਗਈ ਅਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਕੰਮ ਕਰ ਰਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬੱਸ ‘ਚ ਸਵਾਰ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। 

ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਮੁੱਖ ਸੜਕ ’ਤੇ ਪੁਲ ਬਣ ਰਿਹਾ ਹੈ, ਉਦੋਂ ਤੋਂ ਇਸ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ। 

ਲੋਕਾਂ ਨੇ ਕਿਹਾ ਕਿ ਜੇਕਰ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਜ਼ਿੰਮੇਵਾਰੀ ਕੌਣ ਲਵੇਗਾ, ਬਦਲਵੀਂ ਸੜਕ ’ਤੇ ਵੀ ਜਾਮ ਲੱਗਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

LEAVE A REPLY

Please enter your comment!
Please enter your name here