ਚੰਡੀਗੜ੍ਹ ਤੇ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਬਾਰਸ਼, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

0
261

ਨਵੀਂ ਦਿੱਲੀ 15,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ‘ਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਦਿਨ ਦੇ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦਰਮਿਆਨ ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਿਆ ਜਾ ਸਕਦਾ ਹੈ।

ਮੌਸਮ ਵਿਭਾਗ ਨੇ ਅਰੁਣਾਚਲ ਪ੍ਰਦੇਸ਼, ਉਤਰਾਖੰਡ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਤ੍ਰਿਪੁਰਾ, ਮਿਜੋਰਮ, ਕੇਰਲ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਨੂੰ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ (ਆਈਐਮਡੀ) ਦੀ ਭਵਿੱਖਬਾਣੀ ਅਨੁਸਾਰ ਅਗਲੇ ਤਿੰਨ-ਚਾਰ ਦਿਨਾਂ ਵਿੱਚ ਕਈ ਰਾਜਾਂ ਵਿੱਚ ਰੁਕ-ਰੁਕ ਕੇ ਬਾਰਸ਼ ਹੋ ਸਕਦੀ ਹੈ।

18 ਮਾਰਚ ਨੂੰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਸਿੱਕਮ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ, ਹਿਮਾਚਲ ਪ੍ਰਦੇਸ਼, ਪੱਛਮੀ ਰਾਜਸਥਾਨ, ਪੱਛਮੀ ਤੇ ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿੱਚ ਰਾਜਾਂ ਵਿੱਚ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕੇਰਲ ਤੇ ਪੱਛਮੀ ਬੰਗਾਲ ਦੇ ਕੁਝ ਹਿੱਸੇ ਸ਼ਾਮਲ ਹਨ।

NO COMMENTS