ਚੰਡੀਗੜ੍ਹ ਦੀ ਅਦਾਲਤ ਨੇ ਕੱਢੇ ਸੁਖਬੀਰ ਬਾਦਲ ਦੇ ਵਾਰੰਟ

0
60

ਚੰਡੀਗੜ੍ਹ 18 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਦੇ ਜ਼ਮਾਨਤੀ ਵਾਰੰਟ (Warrant Issued) ਜਾਰੀ ਹੋਏ ਹਨ। ਇਹ ਵਾਰੰਟ ਚੰਡੀਗੜ੍ਹ (Chandigarh) ਦੇ ਸੈਕਟਰ 43 ’ਚ ਸਥਿਤ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਪੁਰਾਣੇ ਮਾਣਹਾਨੀ ਕੇਸ ਦੀ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।

ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਈ ਵਾਰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅਦਾਲਤ ਵਿੱਚ ਪੇਸ਼ ਨਾ ਹੋਏ। ਅਦਾਲਤ ਨੇ ਸੁਖਬੀਰ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ’ਤੇ ਪਾ ਦਿੱਤੀ ਹੈ।

ਯਾਦ ਰਹੇ ਕਿ ਸੁਖਬੀਰ ਬਾਦਲ ਖ਼ਿਲਾਫ਼ ਧਾਰਮਿਕ ਜਥੇਬੰਦੀ ਅਖੰਡ ਕੀਰਤਨੀ ਜਥੇ ਤੇ ਉਸ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਜਨਵਰੀ 2017 ’ਚ ਕੇਸ ਫਾਈਲ ਕੀਤਾ ਗਿਆ ਸੀ। ਕੇਸ ਫਾਈਲ ਅਨੁਸਾਰ ਸ਼ਿਕਾਇਤਕਰਤਾ ਰਾਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਜਨਵਰੀ 2017 ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਘਰ ਸਵੇਰੇ ਮਿਲਣ ਆਏ ਸਨ।

ਸੁਖਬੀਰ ਬਾਦਲ ਨੇ ਮੀਡੀਆ ਨੂੰ ਜਥੇ ਦੇ ਖ਼ਿਲਾਫ਼ ਬਿਆਨ ਦਿੱਤਾ ਸੀ ਜਿਸ ਵਿੱਚ ਅਖੰਡ ਕੀਰਤਨੀ ਜਥੇ ਨੂੰ ਅਤਿਵਾਦੀ ਜਥੇਬੰਦੀ ਦਾ ਰਾਜਨੀਤਕ ਚਿਹਰਾ ਦੱਸਿਆ ਗਿਆ ਸੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦੇ ਇਸ ਬਿਆਨ ਨਾਲ ਉਨ੍ਹਾਂ ਦੀ ਜਥੇਬੰਦੀ ਦਾ ਅਕਸ ਖਰਾਬ ਹੋਇਆ ਹੈ।

NO COMMENTS