*ਚੰਡੀਗੜ੍ਹ ਨਾਈਟ ਕਰਫਿਊ ‘ਚ ਵੱਡੀ ਰਾਹਤ*

0
21

ਚੰਡੀਗੜ੍ਹ (ਸਾਰਾ ਯਹਾਂ): ਚੰਡੀਗੜ੍ਹ ਵਿੱਚ ਕੋਰੋਨਾ ਸੰਕਰਮਣ (Corona Cases In Chandigarh) ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਗਿਰਾਵਟ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ (UT Administration) ਨੇ ਮੰਗਲਵਾਰ ਤੋਂ ਇੱਕ ਵੱਡਾ ਫੈਸਲਾ ਲਿਆ ਹੈ ਅਤੇ ਰਾਤ ਦੇ ਕਰਫਿਊ (Night Curfew) ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ।

ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ, ਜਾਣਕਾਰੀ ਦਿੰਦੇ ਹੋਏ ਪ੍ਰਸ਼ਾਸਨ ਨੇ ਕਿਹਾ ਕਿ ਚੰਡੀਗੜ੍ਹ ਤੋਂ ਰਾਤ ਦਾ ਕਰਫਿਊ ਪੂਰੀ ਤਰ੍ਹਾਂ ਹਟਾ ਲਿਆ ਗਿਆ ਹੈ। ਹੁਣ ਸ਼ਹਿਰ ਦੇ ਸਾਰੇ ਹੋਟਲ, ਰੈਸਟੋਰੈਂਟ ਅਤੇ ਬਾਰ 50 ਫੀਸਦੀ ਸਮਰੱਥਾ ਦੇ ਨਾਲ ਸਵੇਰੇ 8 ਵਜੇ ਤੋਂ 12 ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ। ਇਸ ਦੇ ਨਾਲ ਹੀ, ਜਨਤਕ ਆਵਾਜਾਈ ਲਈ ਯਾਤਰੀਆਂ ਦੀ ਸਮਰੱਥਾ ਦੀ 50 ਪ੍ਰਤੀਸ਼ਤ ਦੀ ਪਾਬੰਦੀ ਨੂੰ ਵਾਪਸ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਰਾਤ ​​ਨੂੰ ਲੋਕਾਂ ਦੇ ਬਾਹਰ ਜਾਣ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।

ਕੋਰੋਨਾ ਮਹਾਂਮਾਰੀ ਦੀ ਰੋਕਥਾਮ ਦੇ ਉਦੇਸ਼ ਨਾਲ ਪ੍ਰਸ਼ਾਸਨ ਨੇ ਪਿਛਲੇ ਕਈ ਮਹੀਨਿਆਂ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਰਾਤ ਦਾ ਕਰਫਿਊ ਲਗਾ ਦਿੱਤਾ ਸੀ। ਇਸ ਦੌਰਾਨ ਲੋਕਾਂ ਦੇ ਬਾਹਰ ਨਿਕਲਣ ‘ਤੇ ਪਾਬੰਦੀ ਦੇ ਨਾਲ ਰਾਤ 10.30 ਵਜੇ ਤੱਕ ਸਾਰੇ ਹੋਟਲ, ਰੈਸਟੋਰੈਂਟ ਅਤੇ ਬਾਰ ਆਦਿ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਸੀ।

ਇਸ ਦੇ ਨਾਲ ਹੀ ਕੁਝ ਹਫ਼ਤੇ ਪਹਿਲਾਂ, ਪੰਜਾਬ ਅਤੇ ਹਰਿਆਣਾ ਨੇ ਰਾਤ ਦਾ ਕਰਫਿਊ ਹਟਾ ਦਿੱਤਾ ਸੀ। ਉਦੋਂ ਤੋਂ ਇਹ ਚਰਚਾ ਜ਼ੋਰਾਂ ‘ਤੇ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਰਾਤ ਦਾ ਕਰਫਿਊ ਵੀ ਹਟਾ ਦੇਵੇਗਾ। ਪ੍ਰਸ਼ਾਸਨ ਨੇ ਹੁਣ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਦੋ ਕੋਰੋਨਾ ਸੰਕਰਮਿਤ ਮਰੀਜ਼ ਪਾਏ ਗਏ ਸੀ।

LEAVE A REPLY

Please enter your comment!
Please enter your name here