*ਚੰਡੀਗੜ੍ਹ-ਮੁਹਾਲੀ ‘ਚ ਤਪਦੀ ਗਰਮੀ ਤੋਂ ਰਾਹਤ ਤੇਜ਼ ਬਾਰਸ਼ ਦੇ ਨਾਲ ਹਲਕੀ ਗੜੇਮਾਰੀ*

0
69

ਚੰਡੀਗੜ੍ਹ 10,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਚੰਡੀਗੜ੍ਹ ਵਾਸੀਆਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ।ਮੁਹਾਲੀ ਅਤੇ ਚੰਡੀਗੜ੍ਹ ਵਿੱਚ ਬਾਰਸ਼ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ ਹੈ।ਤੇਜ਼ ਹਵਾਵਾਂ ਅਤੇ ਬਿਜਲੀ ਦੀਆਂ ਗਰਜਾਂ ਦੇ ਨਾਲ ਮੀਂਹ ਜਾਰੀ ਹੈ।ਮੌਸਮ ਵਿਭਾਗ ਮੁਤਾਬਿਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਸ਼ਹਿਰ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਬਿਜਲੀ ਦੀਆਂ ਲਿਸ਼ਕਾਂ ਦੇ ਨਾਲ ਅਗਲੇ ਦੋ ਦਿਨ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰ ਦਾ ਅੱਜ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਬੀਤੇ ਕੱਲ੍ਹ, ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਰਿਹਾ, ਜੋ ਮੌਜੂਦਾ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ। ਅੱਜ ਘੱਟੋ ਘੱਟ ਤਾਪਮਾਨ 30.5 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਛੇ ਡਿਗਰੀ ਵੱਧ ਹੈ। 

LEAVE A REPLY

Please enter your comment!
Please enter your name here